ਪੰਜਾਬ ਸੰਗਰੂਰ ’ਚ ਮੰਤਰੀ ਅਮਨ ਅਰੋੜਾ ਦੀ ਪ੍ਰੈੱਸ ਕਾਨਫਰੰਸ/ ਦਿੱਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਵੱਲ ਸਾਧੇ ਤਿੱਖੇ ਨਿਸ਼ਾਨੇ/ ਪ੍ਰਦੂਸ਼ਣ ਲਈ ਪੰਜਾਬ ਨੂੰ ਬਦਨਾਮ ਕਰਨ ਦੇ ਇਲਜ਼ਾਮ By admin - November 10, 2026 0 2 Facebook Twitter Pinterest WhatsApp ਦਿੱਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਗਰੂਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਲਗਾਤਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਨਾਲ ਸਬੰਧਤ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 95 ਫੀਸਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਇਹ ਕਮੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੰਭਵ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਤੱਕ ਪਹੁੰਚਣ ਵਾਲੇ ਧੂੰਏਂ ਵਿੱਚ ਪੰਜਾਬ ਦਾ ਯੋਗਦਾਨ ਸਿਰਫ਼ 10 ਤੋਂ 20 ਫੀਸਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਅੰਕੜਿਆਂ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਬੇਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ।