ਆਗਾਮੀ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਸਰਗਰਮੀ/ ਪ੍ਰਧਾਨ ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਲਈ ਕਲਾਸ/ ਲੋਕਾਂ ਤਕ ਸਿੱਧੀ ਪਹੁੰਚ ਬਣਾਉਣ ਦੀ ਲੋੜ ’ਤੇ ਜ਼ੋਰ

0
2

ਪੰਜਾਬ ਪ੍ਰਦੇਸ਼ ਕਾਂਗਰਸ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਨੇ। ਇਸੇ ਤਹਿਤ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਸਰਗਰਮੀ ਵਧਾਉਣ ਅਤੇ ਲੋਕਾਂ ਤਕ ਸਿੱਧੀ ਪਹੁੰਚ ਬਣਾਉਣ ਤੇ ਜ਼ੋਰ ਦਿੱਤਾ ਗਿਆ। ਕਾਂਗਰਸ ਵੱਲੋਂ ਕਿਹਾ ਗਿਆ ਕਿ ਪਾਰਟੀ ਪੰਜਾਬ ਦੇ ਹਰ ਵਰਗ ਅਤੇ ਮਿਹਨਤਕਸ਼ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਤੱਕ ਪਹੁੰਚ ਕਰੇਗੀ ਅਤੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ।
ਇਸ ਦੇ ਨਾਲ ਹੀ ਸੂਬੇ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਪਾਰਟੀ ਦੀ ਅਗਲੀ ਰਣਨੀਤੀ ‘ਤੇ ਵੀ ਚਰਚਾ ਹੋਈ। ਪੰਜਾਬ ਕਾਂਗਰਸ ਵੱਲੋਂ ਕਿਹਾ ਗਿਆ ਕਿ ਪਾਰਟੀ ਸੂਬੇ ਦੇ ਹਰ ਵਰਗ ਅਤੇ ਮਿਹਨਤਕਸ਼ ਲੋਕਾਂ ਦੀ ਅਸਲ ਆਵਾਜ਼ ਬਣੇਗੀ। ਕਾਂਗਰਸ ਸੂਬੇ ਦੇ ਅਸਲ ਮੁੱਦਿਆਂ ਨੂੰ ਲੈ ਕੇ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਏਗੀ। ਪਾਰਟੀ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਸਕਾਰਾਤਮਕ ਸਿਆਸਤ ਦੀ ਨੀਂਹ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here