ਮਲੋਟ ਦੇ 12 ਪਿੰਡਾਂ ਦੀਆਂ ਸਖੀਆਂ ਦਾ ਸਨਮਾਨ/ ਮੰਤਰੀ ਬਲਜੀਤ ਕੌਰ ਨੇ ਕੀਤੀ ਹੌਸਲਾ ਅਫਜ਼ਾਈ/ ਆਗਾਮੀ ਚੋਣਾਂ ਕੰਮਾਂ ਦੇ ਆਧਾਰ ‘ਤੇ ਲੜਨ ਦਾ ਐਲਾਨ

0
5

 

ਮਲੋਟ ਵਿਖੇ ਹਲਕਾ ਮਲੋਟ ਦੇ ਕਰੀਬ 12 ਪਿੰਡਾਂ ਦੀਆਂ ਸਖੀਆਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਤਰੀ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਾਲੀਆਂ ਮਹਿਲਾਵਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਇਹ ਸਨਮਾਨ ਸਮਾਰੋਹ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਲਈ ਯਤਨ ਕੀਤੇ ਜਾ ਰਹੇ ਹਨ। ਉੱਥੇ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੇ ਕੰਮਾਂ ਦੇ ਆਧਾਰ ‘ਤੇ ਲੋਕਾਂ ਵਿੱਚ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਕੀਤੇ ਕੰਮਾਂ ਤੋਂ ਲੋਕ ਖੁਸ਼ ਹਨ, ਜਿਸ ਦੇ ਚਲਦਿਆਂ ਆਗਾਮੀ ਚੋਣਾਂ ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣ ਦੀ ਉਮੀਦ ਹੈ। ਅਕਾਲੀ ਦਲ ਵਿੱਚ ਬਾਗੀ ਆਗੂਆਂ ਦੀ ਵਾਪਸੀ ਅਤੇ ਸੰਭਾਵੀ ਗਠਜੋੜ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਈ ਸਿਆਸੀ ਘਟਨਾਵਾਂ ਦੇਖਣ ਨੂੰ ਮਿਲਣਗੀਆਂ ਅਤੇ ਉਨ੍ਹਾਂ ਨੂੰ ਕਿਸੇ ਗਠਜੋੜ ਦਾ ਡਰ ਨਹੀਂ ਹੈ।

LEAVE A REPLY

Please enter your comment!
Please enter your name here