ਪੰਜਾਬ ਗੁਰਦਾਸਪੁਰ ਦੇ ਪਿੰਡ ਪਰਾਚਾ ’ਚ ਨੌਜਵਾਨ ਦਾ ਕਤਲ/ ਕਾਂਗਰਸੀ ਸਰਪੰਚ ’ਤੇ ਲੱਗੇ ਰੰਜ਼ਿਸ਼ ਤਹਿਤ ਕਤਲ ਦੇ ਇਲਜ਼ਾਮ By admin - November 11, 2026 0 4 Facebook Twitter Pinterest WhatsApp ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਨੇੜੇ ਪਿੰਡ ਪਰਾਚਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਲਜ਼ਾਮ ਹਨ ਕਿ ਪਿੰਡ ਦੇ ਕਾਂਗਰਸੀ ਸਰਪੰਚ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨੌਜਵਾਨ ਬਿਕਰਮ ਸਿੰਘ ਉਰਫ਼ ਬਿੱਕੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਬਿਕਰਮ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਜਗਰੂਪ ਸਿੰਘ ਨੇ ਦੋਸ਼ ਲਗਾਇਆ ਹੈ ਕਿ ਸਰਪੰਚ ਨਾਲ ਉਸ ਦੇ ਭਰਾ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਮੁਲਜ਼ਮ ਕਈ ਦਿਨਾਂ ਤੋਂ ਹਮਲੇ ਦੀ ਤਾਕ ਵਿੱਚ ਸਨ। ਪਰਿਵਾਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉੱਧਰ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।