ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ’ਚ ਚੋਰਾਂ ਦੀ ਦਹਿਸ਼ਤ/ ਦਿਨ-ਦਿਹਾੜੇ ਕਿਸਾਨ ਦੇ ਘਰ ਨੂੰ ਬਣਾਇਆ ਨਿਸ਼ਾਨਾ/ 10 ਤੋਲੇ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ

0
3

ਗੁਰਦਾਸਪੁਰ ਦੇ ਸਰਹੱਦੀ ਕਸਬਾ ਦੋਰਾਂਗਲਾ ਵਿਚ ਦਿਨ-ਦਿਹਾੜੇ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਚੋਰਾਂ ਨੇ ਇੱਕ ਕਿਸਾਨ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਗਹਿਣਿਆਂ ਅਤੇ ਨਕਦੀ ’ਤੇ ਹੱਥ ਸਾਫ਼ ਕਰ ਦਿੱਤਾ। ਜਾਣਕਾਰੀ ਮੁਤਾਬਕ ਕਿਸਾਨ ਫ਼ਸਲ ਵੇਚਣ ਲਈ ਮੰਡੀ ਗਿਆ ਹੋਇਆ ਸੀ, ਜਦਕਿ ਪਰਿਵਾਰ ਦੇ ਹੋਰ ਮੈਂਬਰ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਏ ਸਨ। ਘਰ ਵਿੱਚ ਸਿਰਫ਼ ਬਜ਼ੁਰਗ ਮਾਤਾ ਮੌਜੂਦ ਸੀ। ਇਸੇ ਦਾ ਫਾਇਦਾ ਚੁੱਕਦਿਆਂ ਕਮਰੇ ਦੀ ਗਰਿੱਲ ਤੋੜ ਕੇ ਘਰ ਵਿੱਚ ਦਾਖ਼ਲ ਹੋਏ ਚੋਰ ਕਰੀਬ 10 ਤੋਲੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਪੀੜਤ ਪਰਿਵਾਰ ਨੇ ਚੋਰਾਂ ਖਿਲਾਫ ਕਾਰਵਾਈ ਮੰਗੀ ਹੈ।

ਚੋਰੀ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਕਿਸਾਨ ਦਾ ਪੁੱਤਰ ਘਰ ਪਹੁੰਚਿਆ ਤਾਂ ਉਸਨੇ ਦੇਖਿਆ ਕਿ ਕਮਰੇ ਦੇ ਅੰਦਰ ਸਾਰਾ ਸਮਾਨ ਖਿਲਰਿਆ ਹੋਇਆ ਸੀ ਬੈਡ ਅਤੇ ਅਲਮਾਰੀਆਂ ਵੀ ਖੁੱਲੀਆਂ ਹੋਈਆਂ ਸਨ ਜਦੋਂ ਇਸਨੇ ਇਸਦੀ ਜਾਣਕਾਰੀ ਆਪਣੇ ਪਿਤਾ ਅਤੇ ਪਰਿਵਾਰ ਨੂੰ ਦਿੱਤੀ ਤਾਂ ਮੌਕੇ ਤੇ ਪਹੁੰਚੇ ਪਰਿਵਾਰਿਕ ਮੈਂਬਰਾਂ ਦੇ ਵੇਖ ਕੇ ਹੋਸ਼ ਉੱਡ ਗਏ ਜਦੋਂ ਘਰ ਦੇ ਅੰਦਰ ਇਹ ਸਾਰੇ ਦੇ ਸਾਰੇ ਗਹਿਣੇ ਅਤੇ ਨਕਦੀ ਲੈ ਕੇ ਚੋਰ ਉਥੋਂ ਫਰਾਰ ਹੋ ਗਏ ਸਨ।।

ਚੋਰੀ ਦੀ ਵਾਰਦਾਤ ਤੋਂ ਬਾਅਦ ਆਸ ਪਾਸ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਹੈ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਥਾਣਾ DORANGLA ਪ੍ਰਭਾਰੀ ਪ੍ਰਥਮ ਪਠਾਨੀਆ ਮੌਕੇ ਤੇ ਪਹੁੰਚੇ ਅਤੇ ਆਸ-ਪਾਸ ਦੇ ਸੀਸੀ ਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ।ਉਹਨਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਜਲਦ ਹੀ ਆਸ ਪਾਸ ਕੈਮਰਿਆਂ ਦੀ ਮਦਦ ਦੇ ਨਾਲ ਚੋਰਾਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਨੁਕਸਾਨ ਦੀ ਭਰਭਾਈ ਵੀ ਕਰਵਾਈ ਜਾਵੇਗੀ।

ਮੌਕੇ ਤੇ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਪਿੰਡ ਦੇ ਸਰਪੰਚ ਕਰਮਜੀਤ ਸਿੰਘ ਮਿੰਟੂ ਨੇ ਕਿਹਾ ਕਿ ਜਿਸ ਤਰ੍ਹਾਂ ਚੋਰਾਂ ਨੇ ਦਿਨ ਦਿਹਾੜੇ ਸਵਾਰ ਰਾਤ ਨੂੰ ਅੰਜਾਮ ਦਿੱਤਾ ਹੈ ਤੇ ਲੱਖਾਂ ਰੁਪਏ ਕੀਮਤ ਤੇ ਗਹਿਣੇ ਅਤੇ ਨਕਦੀ ਲੈ ਕੇ ਰਫੂ ਚੱਕਰ ਹੋ ਗਏ ਹਨ, ਉਸ ਨਾਲ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸਰਪੰਚ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਇਹ ਮੰਗ ਕੀਤੀ ਗਈ ਹੈ ਕਿ ਜਲਦ ਤੋਂ ਜਲਦ ਚੋਰਾਂ ਨੂੰ ਗ੍ਰਿਫਤ ਦੇ ਵਿੱਚ ਲਿਆ ਜਾਵੇ ਅਤੇ ਜੇਲ ਭੇਜਿਆ ਜਾਏ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਤੇ ਕਾਬੂ ਪਾਇਆ ਜਾ ਸਕੇ ।

LEAVE A REPLY

Please enter your comment!
Please enter your name here