ਪਟਿਆਲਾ ਦੇ ਹਲਕਾ ਸਨੌਰ ’ਚ ਅਕਾਲੀ ਦਲ ਦੀ ਸਰਗਰਮੀ/ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੂੰ ਲਾਇਆ ਹਲਕਾ ਇੰਚਾਰਜ

0
2

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਨੌਰ ਵਿੱਚ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਨੂੰ ਹਲਕਾ ਸਨੌਰ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਟਕਸਾਲੀ ਆਗੂ ਅਤੇ ਸਾਬਕਾ ਕੌਂਸਲਰ ਗੁਰਦੇਵ ਪੁੰਨੀਆ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਹੈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਗੁਰਦੇਵ ਸਿੰਘ ਪੁੰਨੀਆਂ ਉਨ੍ਹਾਂ ਦੇ ਪੁਰਾਣੇ ਸਾਥੀ ਹਨ, ਜਿਸ ਦੇ ਚਲਦਿਆਂ ਉਹ ਕਾਂਗਰਸ ਛੱਡ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਇਲਾਵਾ 180 ਦੇ ਕਰੀਬ ਹੋਰ ਪਰਿਵਾਰ ਵੀ ਸੱਤਾਧਾਰੀ ਧਿਰ ਤੇ ਹੋਰ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਨਾਲ ਜੁੜ ਰਹੇ ਹਨ।

LEAVE A REPLY

Please enter your comment!
Please enter your name here