ਫਰੀਦਕੋਟ ’ਚ ਵਿਧਾਇਕ ਸੇਖੋਂ ਨੇ ਲਿਆ ਵਿਕਾਸ ਕੰਮਾਂ ਦਾ ਜਾਇਜ਼ਾ/ ਸੜਕ ’ਤੇ ਲੱਗ ਰਹੀਆਂ ਲਾਕ-ਟਾਇਲਾਂ ਦੀ ਕੀਤੀ ਜਾਂਚ/ ਕਿਹਾ, ਸੜਕ ਦੀ ਉਸਾਰੀ ਤੇ ਖਰਚੇ ਜਾਣਗੇ ਦੋ ਕਰੋੜ ਰੁਪਏ

0
7

ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਹਲਕੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਐ। ਇਸੇ ਤਹਿਤ ਵਿਧਾਇਕ ਸੇਖੋਂ ਸਥਾਨਕ ਭਾਈ ਘਨੱਈਆ ਚੌਂਕ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸੜਕ ’ਤੇ ਐਂਟਰਲਾਕ-ਟਾਇਲਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਵਿਧਾਇਕ ਨੇ ਟਾਈਲਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸੜਕ ਉਪਰੋਂ ਵੱਡੀਆਂ ਗੱਡੀਆਂ ਲੰਘਦੀਆਂ ਨੇ, ਇਸ ਲਈ ਸਾਰੇ ਮਾਪਦੰਡਾਂ ਦਾ ਧਿਆਨ ਰੱਖਿਆ ਜਾ ਰਿਹਾ ਐ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਛੇਤੀ ਨੇਪਰੇ ਚਾੜਣ ਦੀਆਂ ਹਦਾਇਤਾਂ ਵੀ ਦਿੱਤੀਆਂ। ਵਿਧਾਇਕ  ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫਰੀਦਕੋਟ ਵਿਖੇ ਘਨੱਈਆ ਚੌਕ ਤੋਂ ਲੈ ਕੇ ਰੇਲਵੇ ਪੁੱਲ ਤੇ ਸੁਭਾਸ਼ ਚੌਂਕ ਜੋ ਵੀ ਹਿੱਸਾ ਖਰਾਬ ਹੈ ਉਸ ਉੱਤੇ ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ 100 ਐਮ.ਐਮ ਦੀ ਲਾਕ ਟਾਇਲ ਲਗਾਈ ਜਾ ਰਹੀ ਹੈ। ਇਸ ਨਾਲ ਭਾਰੀ ਵਾਹਨਾਂ ਨੂੰ ਲੰਘਣ ਵਿੱਚ ਵੀ ਆਸਾਨੀ ਹੋਵੇਗੀ। ਇਸ ਤੋਂ ਇਲਾਵਾ ਬਰਸਾਤਾਂ ਦੇ ਮੱਦੇਨਜ਼ਰ ਸੇਮ ਨਾਲਿਆਂ ਦੀ ਸਫਾਈ ਵੀ ਕਰਵਾਈ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਇਕੋ ਇਕ ਸੁਪਨਾ ਸੂਬੇ ਦੇ ਸਰਵਪੱਖੀ ਵਿਕਾਸ ਕਰਨਾ ਹੈ ਜਿਸ ਦੀ ਪੂਰਤੀ ਲਈ ਵੱਡੀ ਪੱਧਰ ਤੇ ਗਰਾਂਟਾ ਦਿੱਤੀਆਂ ਜਾ ਰਹੀਆਂ ਹਨ। ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਫ਼ਰੀਦਕੋਟ ਸ਼ਹਿਰ ਵਿੱਚ ਕੁਲ ਲਗਭਗ ਦੋ ਕਰੋੜ ਰੁਪਏ ਦੇ ਕਰੀਬ ਕੇਵਲ ਘੰਟਾ ਘਰ ਫਰੀਦਕੋਟ ਦੀਆਂ ਸੜਕਾਂ ਦੀ ਉਸਾਰੀ ਉੱਪਰ ਖਰਚ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here