ਪੰਜਾਬ ਚੰਦੂਮਾਜਰਾ ਦੇ ਪਾਰਟੀ ਛੱਡਣ ਬਾਰੇ ਬੋਲੇ ਗਿਆਨੀ ਹਰਪ੍ਰੀਤ ਸਿੰਘ/ ਵਰਕਰਾਂ ਵੱਲੋਂ ਅਫਸੋਸ ਦੀ ਥਾਂ ਖੁਸ਼ੀ ਮਨਾਉਣ ਦਾ ਦਾਅਵਾ/ ਅਕਾਲੀ ਦਲ ਵਾਰਿਸ ਪੰਜਾਬ ਨਾਲ ਸਮਝੌਤੇ ਦੀ ਸੰਭਾਵਨਾ ਪ੍ਰਗਟਾਈ By admin - November 11, 2026 0 3 Facebook Twitter Pinterest WhatsApp ਅਕਾਲੀ ਦਲ ਵੱਲੋਂ ਵਾਰਸ ਪੰਜਾਬ ਦੇ ਨਾਲ ਸਮਝੌਤੇ ਦੀ ਸੰਭਾਵਨਾ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਵਾਰਸ ਪੰਜਾਬ ਦੇ ਵਿਚਕਾਰ ਸਮਝੌਤਾ ਹੋ ਸਕਦਾ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਅਕਾਲੀ ਦਲ ਦਾ ਭਾਜਪਾ ਨਾਲ ਸਮਝੌਤਾ ਹੁੰਦਾ ਹੈ ਤਾਂ ਉਨ੍ਹਾਂ ਦਾ ਭਾਜਪਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਦੇ ਪਾਰਟੀ ਛੱਡਣ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਦੇ ਮੱਥੇ ’ਤੇ ਜੋ ਧੱਬੇ ਸਨ, ਉਹ ਲੈ ਕੇ ਚਲੇ ਗਏ ਅਤੇ ਕਿਸੇ ਨੇ ਅਫ਼ਸੋਸ ਜ਼ਾਹਿਰ ਕਰਨ ਦੀ ਬਜਾਏ ਖੁਸ਼ੀ ਮਨਾਈ। ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖ਼ਤ ਸਾਹਿਬ ’ਤੇ ਮੰਗੀ ਗਈ ਮੁਆਫ਼ੀ ਦਾ ਜ਼ਿਕਰ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਵੀ ਮੁਆਫ਼ੀ ਮੰਗੀ ਗਈ ਸੀ, ਪਰ 15 ਦਿਨਾਂ ਬਾਅਦ ਮੁੜ ਉਸ ਤੋਂ ਮੁਕਰ ਗਏ।