ਪੰਜਾਬ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਕੇਂਦਰ ਵੱਲ ਨਿਸ਼ਾਨਾ/ ਦਿੱਲੀ ਦੇ ਪ੍ਰਦੂਸ਼ਣ ਦੇ ਦੋਸ਼ ਪੰਜਾਬ ਸਿਰ ਮੜਣ ’ਤੇ ਚੁੱਕੇ ਸਵਾਲ/ ਖੇਤਾਂ ਦਾ ਦੌਰਾ ਕਰ ਪਰਾਲੀ ਨਾ ਸਾੜੇ ਜਾਣ ਦਾ ਦਾਅਵਾ By admin - November 11, 2026 0 2 Facebook Twitter Pinterest WhatsApp ਦੀਵਾਲੀ ਤੋਂ ਬਾਅਦ ਦਿੱਲੀ ਦੀ ਆਬੋ-ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਵਧਦੇ ਏਕਿਊਆਈ ਨੂੰ ਲੈ ਕੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਦੇ ਮੁੱਦੇ ’ਤੇ ਸਿਆਸੀ ਤਕਰਾਰ ਵੀ ਤੇਜ਼ ਹੋ ਗਈ ਹੈ। ਇਸੇ ਮਾਮਲੇ ਨੂੰ ਲੈ ਕੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਆਪਣੀ ਟੀਮ ਸਮੇਤ ਖੇਤਾਂ ਵਿੱਚ ਪਹੁੰਚੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਦੀ ਬਜਾਏ ਇਸ ਨੂੰ ਸੰਭਾਲ ਕੇ ਵੱਖ-ਵੱਖ ਪਲਾਂਟਾਂ ਤੱਕ ਪਹੁੰਚਾ ਰਹੇ ਹਨ, ਜਿੱਥੇ ਪਰਾਲੀ ਨੂੰ ਬਾਲਣ ਵਜੋਂ ਵਰਤਿਆ ਜਾਂਦਾ ਹੈ। ਵਿਧਾਇਕ ਨੇ ਕੇਂਦਰ ਸਰਕਾਰ ’ਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪ੍ਰਦੂਸ਼ਣ ਦੇ ਅਸਲ ਕਾਰਨਾਂ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕੇਂਦਰ ਨੂੰ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਪ੍ਰਦੂਸ਼ਣ ਰੋਕਣ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ।