ਪੰਜਾਬ ਅਨਾਜ ਮੰਡੀਆਂ ਬੰਦ ਕਰਨ ’ਤੇ ਭੜਕੇ ਹਰਿੰਦਰ ਲੱਖੋਵਾਲ/ ਕਈ ਮੰਡੀਆਂ ‘ਚ ਅਜੇ ਵੀ ਪਿਆ ਝੋਨਾ, ਖੇਤਾਂ ‘ਚ ਖੜ੍ਹੀ ਫ਼ਸਲ/ ਮੰਡੀਆਂ ਬੰਦ ਕਰਨ ਨੂੰ ਲੈ ਕੇ ਸਰਕਾਰ ਤੋਂ ਮੰਗਿਆ ਜਵਾਬ By admin - November 11, 2026 0 2 Facebook Twitter Pinterest WhatsApp ਅਨਾਜ ਮੰਡੀਆਂ ਬੰਦ ਕਰਨ ਦੇ ਫ਼ੈਸਲੇ ਨੂੰ ਲੈ ਕੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅਜੇ ਵੀ ਝੋਨਾ ਮੰਡੀਆਂ ਵਿੱਚ ਪਿਆ ਹੈ ਅਤੇ ਕਈ ਧਾਵਾਂ ਉਤੇ ਫਸਲ ਖੇਤਾਂ ਵਿੱਚ ਖੜ੍ਹੀ ਹੈ। ਇਸ ਦੇ ਬਾਵਜੂਦ ਸਰਕਾਰ ਨੇ ਮੰਡੀਆਂ ਬੰਦ ਕਰ ਦਿੱਤੀਆਂ ਨੇ, ਜਿਸ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂ ਨੇ ਸਰਕਾਰ ਤੋਂ ਸਾਰੇ ਝੋਨੇ ਦੀ ਖਰੀਦ ਤਕ ਮੰਡੀਆਂ ਬੰਦ ਨਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮਸਲੇ ਵੱਲ ਧਿਆਨ ਦਿੱਤਾ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ।