ਪਠਾਨਕੋਟ ’ਚ ਸਿੱਖ ਨੌਜਵਾਨ ਨਾਲ ਬਦਸਲੂਕੀ ਦਾ ਇਲਜ਼ਾਮ/ ਸਿਗਰਟ ਦੇ ਧੂੰਏਂ ਨੂੰ ਲੈ ਕੇ ਵਿਵਾਦ, ਦਸਤਾਰ ਲਾਹੁਣ ਦਾ ਦੋਸ਼/ ਸਿੱਖ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਣ ਦੀ ਚੇਤਾਵਨੀ

0
3

ਪਠਾਨਕੋਟ ਤੋਂ ਸਿੱਖ ਨੌਜਵਾਨ ਨਾਲ ਕਥਿਤ ਬਦਸਲੂਕੀ ਅਤੇ ਦਸਤਾਰ ਲਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਸਿਗਰਟ ਦੇ ਧੂੰਏਂ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਕੁਝ ਨੌਜਵਾਨਾਂ ਵੱਲੋਂ ਸਿੱਖ ਨੌਜਵਾਨ ਦੀ ਦਸਤਾਰ ਲਾਹ ਕੇ ਉਸ ਨਾਲ ਕੁੱਟਮਾਰ ਕੀਤੀ ਗਈ। ਇਲਜ਼ਾਮ ਇਹ ਵੀ ਹਨ ਕਿ ਮਾਮਲੇ ਵਿੱਚ ਇੱਕ ਹਿੰਦੂ ਜਥੇਬੰਦੀ ਦੇ ਆਗੂਆਂ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਉਲਟਾ ਪੀੜਤ ਨੌਜਵਾਨ ਖ਼ਿਲਾਫ਼ ਕਾਰਵਾਈ ਦੀ ਕੋਸ਼ਿਸ਼ ਕੀਤੀ ਗਈ। ਉਧਰ ਘਟਨਾ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਰੋਸ ਹੈ। ਸਿੱਖ ਆਗੂ ਅਕਾਲੀ ਪਰਮਜੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਨੌਜਵਾਨ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੀੜਤ ਨੂੰ ਇਨਸਾਫ਼ ਨਾ ਮਿਲਿਆ ਤਾਂ ਸਿੱਖ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here