ਚਮਕੌਰ ਸਾਹਿਬ ਤੋਂ ਕਾਂਗਰਸ ਦੀ ‘ਜਵਾਨੀ ਸੰਭਾਲ ਯਾਤਰਾ’ ਸ਼ੁਰੂ/ ਚੰਨੀ, ਸਚਿਨ ਪਾਇਲਟ ਤੇ ਬਾਜਵਾ ਹੋਏ ਸ਼ਾਮਲ/ ਨਸੇ ਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਘੇਰੀ ਸਰਕਾਰ

0
2

ਸ਼੍ਰੀ ਚਮਕੌਰ ਸਾਹਿਬ ਤੋਂ ਪੰਜਾਬ ਕਾਂਗਰਸ ਨੇ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੌਕੇ ਕਰਵਾਏ ਗਏ ਵਿਸ਼ਾਲ ਇਕੱਠ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸੀ ਆਗੂ ਸਚਿਨ ਪਾਇਲਟ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹੋਏ। ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਇਸ 8 ਰੋਜ਼ਾ ਯਾਤਰਾ ਦੌਰਾਨ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਕਰੀਬ 2 ਹਜ਼ਾਰ ਸਾਈਕਲ ਵੀ ਵੰਡੇ ਗਏ। 12 ਤੋਂ 19 ਨਵੰਬਰ ਤੱਕ ਚੱਲਣ ਵਾਲੀ ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਲੰਘੇਗੀ।
ਇਸ ਮੌਕੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਨਸ਼ਿਆਂ, ਬੇਰੁਜ਼ਗਾਰੀ ਅਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ‘ਤੇ ਸੂਬਾ ਸਰਕਾਰ ਨੂੰ ਘੇਰਿਆ। ਸਮਾਗਮ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਹੋਰ ਸੀਨੀਅਰ ਆਗੂ ਸ਼ਾਮਲ ਹੋਏ। ਆਗੂਆਂ ਨੇ ਸ਼ੁਰੂਆਤ ਤੋਂ ਪਹਿਲਾਂ ਸ਼੍ਰੀ ਚਮਕੌਰ ਸਾਹਿਬ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਵੀ ਲਿਆ।
ਆਗੂਆਂ ਮੁਤਾਬਕ  ਇਸ ਯਾਤਰਾ ਦਾ ਮਕਸਦ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨੂੰ ਲਾਮਬੰਦ ਕਰਨਾ ਹੈ। ਇਸ ਰਾਹੀਂ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਮਾੜੀ ਕਾਨੂੰਨ ਵਿਵਸਥਾ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ ਯਾਤਰਾ ਦੀ ਸ਼ੁਰੂਆਤ ਮੌਕੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਲਗਭਗ 2,000 ਸਾਈਕਲ ਵੀ ਵੰਡੇ ਗਏ। ਇਹ 8-ਰੋਜ਼ਾ ਸਾਈਕਲ ਯਾਤਰਾ 12 ਨਵੰਬਰ ਤੋਂ 19 ਨਵੰਬਰ ਤੱਕ ਚੱਲੇਗੀ। ਸ਼੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਖਮਾਣੋਂ, ਸਮਰਾਲਾ, ਖੰਨਾ, ਪਾਇਲ, ਸਾਹਨੇਵਾਲ, ਲੁਧਿਆਣਾ, ਨੂਰਮਹਿਲ, ਨਕੋਦਰ, ਸ਼ਾਹਕੋਟ, ਧਰਮਕੋਟ ਅਤੇ ਮੋਗਾ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘੇਗੀ।

LEAVE A REPLY

Please enter your comment!
Please enter your name here