ਸਿਆਸੀਪੰਜਾਬ ਅੰਮ੍ਰਿਤਪਾਲ ਸਿੰਘ ਦੀ ਪੈਰੋਲ ‘ਤੇ ਬੋਲੇ ਮਨਪ੍ਰੀਤ ਇਆਲੀ/ ਰਾਮ ਰਹੀਮ ਨੂੰ ਪੈਰੋਲ ਦੇ ਹਵਾਲੇ ਨਾਲ ਚੁੱਕੇ ਸਵਾਲ/ ਦਾਦੀ ਦੇ ਅੰਤਿਮ ਸੰਸਕਾਰ ਲਈ ਤੁਰੰਤ ਪੈਰੋਲ ਦੀ ਮੰਗ By admin - November 12, 2026 0 4 Facebook Twitter Pinterest WhatsApp ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੇਣ ਵਿੱਚ ਦੇਰੀ ਦਾ ਮੁੱਦਾ ਗਰਮਾ ਗਿਆ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਰਕਾਰ ਅਤੇ ਨਿਆਂਪਾਲਿਕਾ ਤੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਦਾ ਹਵਾਲਾ ਦਿੰਦਿਆਂ ਸਵਾਲ ਚੁੱਕਿਆ ਕਿ ਜਦੋਂ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਲੋਕਾਂ ਵੱਲੋਂ ਚੁਣੇ ਗਏ ਸੰਸਦ ਮੈਂਬਰ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਕਿਉਂ ਨਹੀਂ ਦਿੱਤਾ ਜਾ ਰਿਹਾ। ਇਆਲੀ ਨੇ ਸਰਕਾਰ ਅਤੇ ਅਦਾਲਤਾਂ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।