ਪੰਜਾਬ ਲੁਧਿਆਣਾ ‘ਚ ਨਕਲੀ ਪੁਲਿਸ ਗਿਰੋਹ ਦਾ ਪਰਦਾਫਾਸ਼/ ਨਕਲੀ ਐੱਸਐੱਚਓ ਤੇ ਗਨਮੈਨ ਬਣ ਕੇ ਕਰਦੇ ਸੀ ਵਸੂਲੀ/ ਤਿੰਨ ਮੁਲਜ਼ਮ ਗ੍ਰਿਫ਼ਤਾਰ, ਇੱਕ ਅਜੇ ਵੀ ਫ਼ਰਾਰ By admin - November 13, 2026 0 3 Facebook Twitter Pinterest WhatsApp ਲੁਧਿਆਣਾ ਪੁਲਿਸ ਨੇ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪੈਸੇ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਮੁਲਜ਼ਮ ਅਜੇ ਵੀ ਫ਼ਰਾਰ ਹੈ। ਮੁੱਢਲੀ ਜਾਂਚ ਮੁਤਾਬਕ ਇਹ ਮੁਲਜ਼ਮ ਖੁਦ ਨੂੰ ਸੀ ਆਈ ਏ ਅਧਿਕਾਰੀ ਅਤੇ ਇੱਕ ਮੁਲਜ਼ਮ ਐਸ ਐਚ ਓ ਦੱਸਦਾ ਸੀ, ਜਦਕਿ ਬਾਕੀ ਉਸ ਦੇ ਗਨਮੈਨ ਬਣ ਕੇ ਲੋਕਾਂ ਨੂੰ ਡਰਾਉਂਦੇ ਸਨ। ਇਹ ਗਿਰੋਹ ਵੱਖ-ਵੱਖ ਇਲਾਕਿਆਂ ਵਿੱਚ ਆਪਣੀ ਪਛਾਣ ਬਦਲ ਕੇ ਲੋਕਾਂ ਕੋਲੋਂ ਲੱਖਾਂ ਰੁਪਏ ਵਸੂਲ ਚੁੱਕਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਪੁਲਿਸ ਦੀ ਵਰਦੀ, ਇੱਕ ਗੱਡੀ ਅਤੇ ਨਕਦੀ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਬਰਾਮਦ ਗੱਡੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।