ਪੰਜਾਬ ਮੁੱਖ ਮੰਤਰੀ ਮਾਨ ਦਾ ਘਰੇਲੂ ਬਿਜਲੀ ਖਪਤਕਾਰਾਂ ਨੂੰ ਤੋਹਫਾ/ ਓਟੀਐਸ ਸਕੀਮ ਤਹਿਤ ਜੁਰਮਾਨਾ ਤੇ ਵਿਆਜ ਹੋਵੇਗਾ ਮੁਆਫ਼/ 24.86 ਲੱਖ ਖਪਤਕਾਰਾਂ ਨੂੰ ਮਿਲੇਗਾ ਓਟੀਐਸ ਸਕੀਮ ਦਾ ਲਾਭ By admin - November 13, 2026 0 4 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਨੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਮਾਤਬਕ ਸਰਕਾਰ ਵੱਲੋਂ ਵਨ ਟਾਈਮ ਸੈਟਲਮੈਂਟ ਯਾਨੀ OTS ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 31 ਮਾਰਚ 2026 ਤੱਕ ਦੇ ਬਕਾਇਆ ਬਿਜਲੀ ਬਿੱਲਾਂ ‘ਤੇ ਲੱਗਿਆ ਜੁਰਮਾਨਾ ਅਤੇ ਵਿਆਜ ਮੁਆਫ਼ ਕੀਤਾ ਜਾਵੇਗਾ। ਖਪਤਕਾਰਾਂ ਨੂੰ ਸਿਰਫ਼ ਮੂਲ ਰਕਮ ਹੀ ਜਮ੍ਹਾਂ ਕਰਵਾਉਣੀ ਪਵੇਗੀ। 25 ਫ਼ੀਸਦੀ ਰਕਮ ਪਹਿਲਾਂ ਅਤੇ ਬਾਕੀ 75 ਫ਼ੀਸਦੀ ਦੋ ਕਿਸ਼ਤਾਂ ਵਿੱਚ ਦੇਣ ਦੀ ਸਹੂਲਤ ਮਿਲੇਗੀ। ਇਸ ਸਕੀਮ ਨਾਲ 24 ਲੱਖ 86 ਹਜ਼ਾਰ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ। ਸਰਕਾਰ ਮੁਤਾਬਕ ਕੁੱਲ 2516 ਕਰੋੜ ਦੇ ਬਕਾਏ ਵਿੱਚੋਂ 518 ਕਰੋੜ ਰੁਪਏ ਮੁਆਫ਼ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਈ ਘਰੇਲੂ ਖਪਤਕਾਰਾਂ ਤੇ 31 ਮਾਰਚ, 2026 ਤੱਕ ਬਕਾਇਆ ਬਿੱਲ ਹਨ। ਉਨ੍ਹਾਂ ਵਿੱਚੋਂ ਬਹੁਤਿਆਂ ਨੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਜੁਰਮਾਨੇ ਅਤੇ ਵਿਆਜ ਲੱਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਪੈਂਡਿੰਗ ਬਿੱਲ ਦੀ ਰਕਮ ਕਾਫੀ ਵੱਡੀ ਹੋ ਗਈ ਹੈ। ਅਸੀਂ ਉਨ੍ਹਾਂ ਦਾ ਜੁਰਮਾਨਾ ਅਤੇ ਵਿਆਜ ਮੁਆਫ਼ ਕਰ ਰਹੇ ਹਾਂ। ਸਿਰਫ਼ ਮੂਲ ਰਕਮ ਦਾ ਹੀ ਭੁਗਤਾਨ ਕਰਨਾ ਹੋਵੇਗਾ। ਜਿਹੜੇ ਘਰੇਲੂ ਖਪਤਕਾਰ ਦਾ ਬਿੱਲ ਨਾ ਭਰਨ ਕਰਕੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ, ਉਹ ਓਟੀਐਸ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਕੇ ਅਤੇ ਬਕਾਇਆ ਰਕਮ ਦਾ ਭੁਗਤਾਨ ਕਰਕੇ ਆਪਣੇ ਕੁਨੈਕਸ਼ਨ ਬਹਾਲ ਕਰਵਾ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ 25% ਰਕਮ ਸ਼ੁਰੂ ਵਿੱਚ ਜਮ੍ਹਾ ਕਰਵਾਉਣੀ ਹੋਵੇਗੀ। ਬਾਕੀ 75% ਦੀ 6-6 ਮਹੀਨਿਆਂ ਦੀਆਂ 2 ਕਿਸ਼ਤਾਂ ਹੋ ਜਾਣਗੀਆਂ। ਇਸ ਸਕੀਮ ਨਾਲ 24 ਲੱਖ 86 ਹਜ਼ਾਰ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗੀ। ਉਨ੍ਹਾਂ ਕਿਹਾ ਕਿ ਕੁੱਲ ਬਕਾਇਆ 2516 ਕਰੋੜ ਰੁਪਏ ਦਾ ਹੈ। ਇਸ ਵਿੱਚੋਂ 518 ਕਰੋੜ ਮੁਆਫ਼ ਕੀਤੇ ਜਾਣਗੇ। ਨੋਟੀਫਿਕੇਸ਼ਨ ਛੇਤੀ ਜਾਰੀ ਕੀਤਾ ਜਾਵੇਗਾ। ਲੋਕਾਂ ਨੂੰ ਕਿਤੇ ਵੀ ਭਾਲਣ ਦੀ ਲੋੜ ਨਹੀਂ ਪਵੇਗੀ। ਓਟੀਐਸ ਬਿੱਲ ਉਨ੍ਹਾਂ ਦੇ ਘਰ ਭੇਜੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਹੋਵੇ ਜਾਂ ਸ਼ਹਿਰਾਂ ਵਿੱਚ, ਇਸ ਦਾ ਫਾਇਦਾ ਸਾਰਿਆਂ ਨੂੰ ਮਿਲੇਗਾ। 600 ਯੂਨਿਟ ਤੱਕ ਪਹਿਲਾਂ ਹੀ ਮੁਆਫ਼ ਕੀਤੇ ਜਾ ਚੁੱਕੇ ਹਨ। ਇਸ ਤੋਂ ਵੱਧ ਬਕਾਇਆ ਵਾਲੇ ਲੋਕਾਂ ਨੂੰ ਫਾਇਦਾ ਹੋਵੇਗਾ।