ਤਰਨਤਾਰਨ ‘ਚ 16 ਸਾਲਾ ਵਾਲੀਬਾਲ ਖਿਡਾਰੀ ਦਾ ਕਤਲ/ ਰੰਜ਼ਿਸ਼ ਤਹਿਤ ਹਮਲਾ ਕਰ ਕੇ ਉਤਾਰਿਆ ਮੌਤ ਦੇ ਘਾਟ

0
8

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਟਾ ਵਾਸੀ ਵਾਲੀਵਾਲ ਖਿਡਾਰੀ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਵਿਵੇਕਬੀਰ ਸਿੰਘ (16) ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਠੱਟਾ ਜੋ ਗਿਆਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ, ਦਾ ਪਿੰਡ ਦੇ ਹੀ ਕਿਸੇ ਨੌਜਵਾਨ ਨਾਲ ਝਗੜਾ ਹੋਇਆ ਸੀ। ਇਸੇ ਦੀ ਰੰਜਿਸ਼ ਤਹਿਤ ਉਸ ਉੱਪਰ ਕੁੱਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਅੰਦਰ ਸੋਗ ਦੀ ਲਹਿਰ ਐ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਵਿਵੇਕਬੀਰ ਸਿੰਘ ਇਕ ਉਭਰਦਾ ਵਾਲੀਬਾਲ ਖਿਡਾਰੀ ਸੀ ਅਤੇ ਬੀਤੇ ਦਿਨ ਕਿਸੇ ਕੰਮ ਲਈ ਸਰਹਾਲੀ ਦੀ ਅਨਾਜ ਮੰਡੀ ਇਲਾਕੇ ਵਿਚ ਗਿਆ ਸੀ, ਜਿੱਥੇ ਕੁੱਝ ਲੋਕਾਂ ਨੇ  ਉਸ ਤੇ ਹਮਲਾ ਕਰ ਦਿੱਤਾ। ਉਸ ਦੇ ਚਚੇਰੇ ਭਰਾ ਅਤੇ ਹੋਰਾਂ ਨੇ ਉਸ ਨੂੰ ਹਸਪਤਾਲ ਲਿਆਂਦਾ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਸ਼ਾਮ ਕਰੀਬ 4 ਵਜੇ ਵਾਪਰੀ ਉਕਤ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਰਹਾਲੀ ਦੇ ਮੁਖੀ ਬਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਐ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਸ਼ੁਰੂ ਕਰ  ਦਿੱਤੀ ਐ।  ਦੱਸ ਦੇਈਏ ਕਿ ਮ੍ਰਿਤਕ ਵਿਵੇਕਬੀਰ ਸਿੰਘ ਸੰਧੂ ਦੀ ਮਾਤਾ ਸਰਹਾਲੀ ਦੇ ਨਿੱਜੀ ਸਕੂਲ ਵਿਚ ਪ੍ਰਿੰਸੀਪਲ ਹੈ ਜਦੋਂਕਿ ਉਸਦਾ ਵੱਡਾ ਭਰਾ ਕੈਨੇਡਾ ‘ਚ ਰਹਿ ਰਿਹਾ ਹੈ। ਘਟਨਾ ਤੋਂ ਬਾਅਦ ਪਰਿਵਾਰ ਤੇ ਇਲਾਕੇ ਅੰਦਰ ਸੋਗ ਦੀ ਲਹਿਰ ਐ। ਲੋਕਾਂ ਨੇ ਹਮਲਾਵਰਾਂ ਖਿਲਾਫ ਤੁਰੰਤ ਸਖਤ ਕਾਰਵਾਈ ਅਮਲ ਵਿਚ ਲਿਆਉਣ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here