ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸੰਸਕਾਰ ਅੱਜ ਨਹੀਂ/ ਅੰਮ੍ਰਿਤਪਾਲ ਦੀ ਆਮਦ ਬਾਰੇ ਜਾਣਕਾਰੀ ਦਾ ਇੰਤਜ਼ਾਰ/ ਮੁੜ ਅਦਾਲਤ ਦਾ ਰੁਖ ਕਰੇਗੀ ਲੀਗਲ ਟੀਮ

0
2

ਖਡੂਰ ਸਾਹਿਬ ਤੋਂ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਦੇ ਅੰਤਿਮ ਸੰਸਕਾਰ ਲਈ ਇੰਤਜ਼ਾਰ ਕੀਤਾ ਜਾ ਰਿਹਾ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਅੱਜ ਦਾਦੀ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਨੂੰ ਅਜੇ ਤੱਕ ਪ੍ਰਸ਼ਾਸਨ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਆਉਣ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਲੀਗਲ ਟੀਮ ਅੱਜ ਮੁੜ ਅਦਾਲਤ ਵਿੱਚ ਪੇਸ਼ ਹੋਵੇਗੀ ਅਤੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਲਈ ਕਾਨੂੰਨੀ ਯਤਨ ਕੀਤੇ ਜਾਣਗੇ।

LEAVE A REPLY

Please enter your comment!
Please enter your name here