ਪਟਿਆਲਾ ਪਹੁੰਚੇ ਨਾਇਬ ਸਿੰਘ ਸੈਣੀ ਨੇ ਘੇਰੀ ਪੰਜਾਬ ਸਰਕਾਰ/ ‘ਆਪ’ ਸਰਕਾਰ ਨੂੰ ਪੰਜ ਸਾਲਾਂ ਦੇ ਕੰਮਾਂ ਦਾ ਹਿਸਾਬ ਦੇਣ ਦੀ ਚੁਣੌਤੀ/ ਕਿਹਾ, ਚੁਟਕਲਿਆਂ ਨਾਲ ਨਹੀਂ, ਵਿਕਾਸ ਨਾਲ ਭਰਦਾ ਹੈ ਲੋਕਾਂ ਦਾ ਪੇਟ

0
3

 

ਪਟਿਆਲਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕੀਤਾ। ਪੰਜਾਬ ਕਲਾਸਿਕ ਪੈਲੇਸ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਦੋਵਾਂ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਸੈਣੀ ਨੇ ਪੰਜਾਬ ਸਰਕਾਰ ਦੀ ਬਿਆਨਬਾਜ਼ੀ ‘ਤੇ ਤੰਜ਼ ਕੱਸਦਿਆਂ ਕਿਹਾ ਕਿ ਚੁਟਕਲਿਆਂ ਨਾਲ ਲੋਕਾਂ ਦਾ ਪੇਟ ਨਹੀਂ ਭਰਦਾ, ਪੇਟ ਵਿਕਾਸ ਅਤੇ ਕੰਮਾਂ ਨਾਲ ਭਰਦਾ ਹੈ।

LEAVE A REPLY

Please enter your comment!
Please enter your name here