ਪੰਜਾਬ ਅਜਨਾਲਾ ‘ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ/ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ/ ਕਾਰ ਚਾਲਕ ਮੌਕੇ ਤੋਂ ਫਰਾਰ, ਪੁਲਿਸ ਕਰ ਰਹੀ ਭਾਲ By admin - November 16, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਪਿੰਡ ਉੱਗਰ ਔਲਖ ਨੇੜੇ ਮੋਟਰਸਾਈਕਲ ਸਵਾਰ ਰਣਜੀਤ ਸਿੰਘ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਰਣਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਤੋਂ ਬਾਅਦ ਕਾਰ ਚਾਲਕ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।