ਪੰਜਾਬ ਗੁਰਦਾਸਪੁਰ ’ਚ ਪੁਲਿਸ ਹੈੱਡ ਕਾਂਸਟੇਬਲ ਦੀ ਸ਼ੱਕੀ ਮੌਤ/ ਘਰ ਵਾਪਸ ਆਉਂਦਿਆਂ ਭੇਦਭਰੀ ਹਾਲਤ ’ਚ ਕਤਲ/ ਗੋਲੀ ਲੱਗਣ ਦਾ ਖਦਸ਼ਾ, ਪੁਲਿਸ ਕਰ ਰਹੀ ਜਾਂਚ By admin - November 16, 2026 0 2 Facebook Twitter Pinterest WhatsApp ਗੁਰਦਾਸਪੁਰ ਵਿੱਚ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਵਿਨੋਦ ਵਜੋਂ ਹੋਈ ਹੈ, ਜੋ ਪੁਲਿਸ ਟ੍ਰੇਨਿੰਗ ਸੈਂਟਰ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ। ਜਾਣਕਾਰੀ ਮੁਤਾਬਕ ਰਾਤ ਕਰੀਬ 9 ਵੱਜ ਕੇ 15 ਮਿੰਟ ‘ਤੇ ਵਿਨੋਦ ਨੇ ਆਪਣੇ ਭਰਾ ਨੂੰ ਫੋਨ ਕਰਕੇ ਦੱਸਿਆ ਕਿ ਉਹ ਪੁਰਾਣਾ ਸ਼ਾਲਾ ਨੇੜੇ ਪਹੁੰਚ ਗਿਆ ਹੈ ਅਤੇ 15 ਮਿੰਟ ਬਾਅਦ ਉਸ ਨੂੰ ਬਾਈਪਾਸ ਤੋਂ ਲੈ ਜਾਣ ਲਈ ਕਿਹਾ। ਪਰ ਇਸ ਤੋਂ ਪਹਿਲਾਂ ਹੀ ਉਸ ਦੀ ਹੱਤਿਆ ਕਰ ਦਿੱਤੀ ਗਈ। ਲਾਸ਼ ਮਿਲਣ ਤੋਂ ਬਾਅਦ ਗੋਲੀ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।