ਪੰਜਾਬ ਗੁਰਦਾਸਪੁਰ ‘ਚ NHM ਮੁਲਾਜ਼ਮਾਂ ਦਾ ਧਰਨਾ 7ਵੇਂ ਦਿਨ ਜਾਰੀ/ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਲਾਇਆ ਪੱਕਾ ਮੋਰਚਾ/ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ By admin - November 19, 2026 0 4 Facebook Twitter Pinterest WhatsApp ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ ਯਾਨੀ N H M ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਗੁਰਦਾਸਪੁਰ ਦੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਮੁਲਾਜ਼ਮਾਂ ਵੱਲੋਂ ਅੱਜ ਸੱਤਵੇਂ ਦਿਨ ਵੀ ਧਰਨਾ ਦਿੱਤਾ ਗਿਆ। ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਖ਼ਿਲਾਫ਼ ਰੋਸ ਵਧਦਾ ਜਾ ਰਿਹਾ ਹੈ। ਇਸ ਦੌਰਾਨ ਮੁਲਾਜ਼ਮਾਂ ਨੇ 19 ਨਵੰਬਰ ਤੋਂ ਸਿਹਤ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਵੀ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਡਾ. ਸੁਨੀਲ ਤਰਗੋਤਰਾ ਸਮੇਤ ਹੋਰ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨਾਲ ਕਈ ਮੀਟਿੰਗਾਂ ਹੋਣ ਅਤੇ ਮੰਗਾਂ ਦੇ ਹੱਲ ਦਾ ਭਰੋਸਾ ਮਿਲਣ ਦੇ ਬਾਵਜੂਦ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਮੁਲਾਜ਼ਮਾਂ ਨੇ ਮੰਗਾਂ ਜਲਦ ਮੰਨਣ ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ।