ਪੰਜਾਬ ਪੰਜਾਬ ‘ਚ ਭਾਜਪਾ ਨੇ ਵਧਾਇਆ ਸਿਆਸੀ ਕੁਨਬਾ/ ਅਕਾਲੀ ਦਲ ਕਾਂਗਰਸ ਤੇ ‘ਆਪ’ ਦੇ ਆਗੂ ਸ਼ਾਮਲ/ ਹਰਿਆਣਾ ਸੀ ਐਮ ਸੈਣੀ ਨੇ ਕੀਤਾ ਸਵਾਗਤ By admin - November 19, 2026 0 2 Facebook Twitter Pinterest WhatsApp ਪੰਜਾਬ ਦੀ ਸਿਆਸਤ ਵਿੱਚ ਭਾਜਪਾ ਨੇ ਆਪਣਾ ਸਿਆਸੀ ਕੁਨਬਾ ਵਧਾਉਂਦਿਆਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨਾਲ ਜੁੜੇ ਕਈ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੇਂ ਆਗੂਆਂ ਦਾ ਸਵਾਗਤ ਕੀਤਾ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੇ ਪੰਜਾਬ ਦੀ ਜ਼ਿੰਮੇਵਾਰੀ ਵੀ ਆਪਣੇ ਮੋਢਿਆਂ ‘ਤੇ ਲਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ। ਸੈਣੀ ਨੇ ਕਾਂਗਰਸ ਦੇ ਰੁਜ਼ਗਾਰ ਦੇ ਵਾਅਦੇ ਅਤੇ ‘ਆਪ’ ਵੱਲੋਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਗਾਰੰਟੀ ਹੈ। ਭਾਜਪਾ ਹੀ ਪੰਜਾਬ ਨੂੰ ਨਸ਼ੇ ਦੀ ਸਮੱਸਿਆ ਵਿੱਚੋਂ ਬਾਹਰ ਕੱਢ ਸਕਦੀ ਹੈ। ਗੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ ‘ਤੇ ਚੰਨੀ ਅਤੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਦੇ ਸ਼ਾਸਨਕਾਲ ਦੌਰਾਨ ਨਾਜਾਇਜ਼ ਮਾਈਨਿੰਗ ਹੋਈ, ਪਰ ਇਸ ਨਾਲ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਨੂੰ ਲੋੜੀਂਦਾ ਲਾਭ ਨਹੀਂ ਮਿਲਿਆ।