ਫਤਿਹਗੜ੍ਹ ਸਾਹਿਬ ਪੁਲਿਸ ਦਾ ਹਾਈਟੈਕ ਨਾਕਾ/ 200 ਵਾਹਨਾਂ ਦੇ ਚਲਾਨ, 15 ਮੋਟਰਸਾਈਕਲ ਕੀਤੇ ਬੰਦ/ 8 ਵਿਅਕਤੀ ਰਾਊਂਡਅਪ, ਐਸਐਸਪੀ ਖੁਦ ਰਹੇ ਮੌਜੂਦ

0
2

ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਮਾਧੋਪੁਰ ਚੌਂਕ ਨੇੜੇ ਵਿਸ਼ੇਸ਼ ਹਾਈਟੈਕ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਅਤੇ ਡੀਐਸਪੀ ਕੁਲਬੀਰ ਸਿੰਘ ਖੁਦ ਮੌਕੇ ’ਤੇ ਮੌਜੂਦ ਰਹੇ। ਪੁਲਿਸ ਵੱਲੋਂ ਹਾਈਵੇਅ ਤੋਂ ਲੰਘਣ ਵਾਲੇ ਕੁੱਲ 600 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 200 ਵਾਹਨਾਂ ਦੇ ਚਲਾਨ ਕੀਤੇ ਗਏ, ਜਦਕਿ 15 ਮੋਟਰਸਾਈਕਲ ਬੰਦ ਕੀਤੇ ਗਏ। ਇਸ ਤੋਂ ਇਲਾਵਾ ਸ਼ੱਕ ਦੇ ਆਧਾਰ ’ਤੇ 8 ਵਿਅਕਤੀਆਂ ਨੂੰ ਰਾਊਂਡ ਅਪ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਐੱਸਐੱਸਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਲਗਾਤਾਰ ਜਾਰੀ ਰਹੇਗੀ।

LEAVE A REPLY

Please enter your comment!
Please enter your name here