ਪੰਜਾਬ ਮੋਗਾ-ਮੁਕਤਸਰ-ਫਰੀਦਕੋਟ ’ਚ ਪੁਲਿਸ ਦਾ ਸਖ਼ਤ ਪਹਿਰਾ/ ਆਈਜੀ ਵੱਲੋਂ ਪੁਲਿਸ ਨਾਕਿਆਂ ਦੀ ਅੱਧੀ ਰਾਤ ਨੂੰ ਚੈਕਿੰਗ/ ਸ਼ੱਕੀ ਵਿਅਕਤੀਆਂ ’ਤੇ ਪੁਲਿਸ ਦੀ ਲਗਾਤਾਰ ਨਜ਼ਰ By admin - November 20, 2026 0 3 Facebook Twitter Pinterest WhatsApp ਪੰਜਾਬ ਵਿੱਚ ਚੋਣਾਂ ਦੇ ਐਲਾਨ ਦੀਆਂ ਚਰਚਾਵਾਂ ਵਿਚਾਲੇ ਪੁਲਿਸ ਨੇ ਵੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਫਰੀਦਕੋਟ ਰੇਂਜ ਦੀ ਆਈਜੀ ਨਿਲੰਬਰੀ ਜਗਦਲੇ ਵੱਲੋਂ ਮੋਗਾ, ਮੁਕਤਸਰ ਅਤੇ ਫਰੀਦਕੋਟ ਵਿੱਚ ਪੁਲਿਸ ਦੀ ਚੌਕਸੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਰਾਤ ਸਮੇਂ ਲਗਾਏ ਗਏ ਨਾਕਿਆਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਅਚਨਚੇਤ ਥਾਣਿਆਂ ਦਾ ਦੌਰਾ ਕਰਕੇ ਉੱਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਅਲਰਟਨੈੱਸ ਅਤੇ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਆਈਜੀ ਨੇ ਪੈਟਰੋਲਿੰਗ ਪਾਰਟੀਆਂ ਨੂੰ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ’ਤੇ ਤੁਰੰਤ ਰਿਸਪਾਂਸ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰੇਂਜ ਦੇ ਤਿੰਨਾਂ ਜ਼ਿਲ੍ਹਿਆਂ ਵਿੱਚ ਚੌਕਸੀ ਵਧਾਈ ਗਈ ਹੈ ਅਤੇ ਰਾਤ ਸਮੇਂ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।