ਪੰਜਾਬ ਜਥੇਦਾਰ ਗੜਗੱਜ ਵੱਲੋਂ ਧਾਮੀ ਨੂੰ ਮੁੜ ਪ੍ਰਧਾਨ ਬਣਨ ‘ਤੇ ਵਧਾਈ/ ਸਿੱਖ ਮਸਲਿਆਂ ‘ਤੇ ਇਕਜੁੱਟ ਹੋ ਕੇ ਕੰਮ ਕਰਨ ਦਾ ਦਿੱਤਾ ਸੁਨੇਹਾ/ ਰਾਜ ਕੁੰਦਰਾ ਦੀ ਫਿਲਮ ਨੂੰ ਪ੍ਰਵਾਨਗੀ ਨਾ ਦੇਣ ਦਾ ਦਾਅਵਾ By admin - November 20, 2026 0 2 Facebook Twitter Pinterest WhatsApp ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ਨੂੰ ਲੈ ਕੇ ਪੰਥਕ ਸੰਸਥਾਵਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਜਥੇਦਾਰ ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦੁਆਰਾ ਸੋਧ ਕਾਨੂੰਨ ਬਾਰੇ ਕਿਹਾ ਕਿ ਜਦੋਂ ਤੱਕ ਇਸ ਕਾਨੂੰਨ ਨੂੰ ਲੈ ਕੇ ਸਹਿਮਤੀ ਨਹੀਂ ਬਣਦੀ, ਉਦੋਂ ਤੱਕ ਇਸ ‘ਤੇ ਰੋਕ ਲਗਾਈ ਜਾਵੇ। ਰਾਜ ਕੁੰਦਰਾ ਦੀ ਫਿਲਮ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਕਿਸੇ ਵੀ ਫਿਲਮ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾਂਦੀ।