ਪੰਜਾਬ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ ਐਡਵੋਕੇਟ ਧਾਮੀ/ ਸਰਬਸੰਮਤੀ ਨਾਲ ਹੋਈ ਚੋਣ, 11 ਮੈਂਬਰੀ ਟੀਮ ਦਾ ਵੀ ਐਲਾਨ/ ਧਾਮੀ ਬੋਲੇ, ਭ੍ਰਿਸ਼ਟਾਚਾਰ ਤੇ ਗੋਲਕ ਚੋਰੀ ‘ਤੇ ਨਹੀਂ ਹੋਵੇਗਾ ਸਮਝੌਤਾ By admin - November 20, 2026 0 3 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸਰਬਸੰਮਤੀ ਨਾਲ ਐਸਜੀਪੀਸੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਮੁੜ ਪ੍ਰਧਾਨ ਬਣਨ ਤੋਂ ਬਾਅਦ ਧਾਮੀ ਨੇ ਸਮੂਹ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਧਾਮੀ ਨੇ ਆਪਣੀ 11 ਮੈਂਬਰੀ ਟੀਮ ਦਾ ਵੀ ਜ਼ਿਕਰ ਕੀਤਾ ਅਤੇ ਆਉਣ ਵਾਲੇ ਸਮੇਂ ਦੀਆਂ ਚੁਣੌਤੀਆਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਐਸਜੀਪੀਸੀ ਵੱਲੋਂ ਧਾਰਮਿਕ ਸੇਵਾਵਾਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਵੱਡੇ ਉਪਰਾਲੇ ਕੀਤੇ ਜਾਣਗੇ। ਨੌਜਵਾਨਾਂ ਨੂੰ ਆਈਏਐਸ, ਆਈਪੀਐਸ ਅਤੇ ਜੁਡੀਸ਼ੀਅਲ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਅਕੈਡਮੀਆਂ ਰਾਹੀਂ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਸੇਵਾ ਕੇਂਦਰਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦਾ ਵਿਸਥਾਰ ਕਰਨ ਦੀ ਯੋਜਨਾ ਹੈ।