
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੀ ਸਿੱਖ ਕੌਮ ਨੂੰ ਏਕਤਾ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਦਾ ਸੱਦਾ ਦਿੱਤਾ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਹੁੰਚੇ ਜਥੇਦਾਰ ਗੜਗੱਜ ਨੇ ਕਿਹਾ ਕਿ ਸਾਨੂੰ ਆਪਸੀ ਦੁਬਿਧਾਵਾਂ ਦੂਰ ਕਰਕੇ ਗੁਰੂ ਦੇ ਆਸਰੇ ਇੱਕਜੁਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦੇ ਹੋਏ ਇੱਕ-ਦੂਜੇ ਦਾ ਸਾਥ ਦੇਣਾ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਮਿਲ-ਜੁਲ ਕੇ ਕਾਰਜ ਕਰਨਾ ਸਮੇਂ ਦੀ ਲੋੜ ਹੈ। ਬਾਹਰੀ ਤਾਕਤਾਂ ਵੱਲੋਂ ਪੰਥਕ ਸੰਸਥਾਵਾਂ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੌਮ ਨੂੰ ਅਜਿਹੀਆਂ ਚਾਲਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦੇ ਆਸਰੇ ਅਤੇ ਆਪਸੀ ਏਕਤਾ ਨਾਲ ਹਰ ਚੁਣੌਤੀ ਦਾ ਸਾਹਮਣਾ ਕੀਤਾ ਜਾ ਸਕਦਾ ਹੈ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਦਾ ਹੀ ਆਸਰਾ ਹੈ ਅਤੇ ਸਾਨੂੰ ਸਭ ਨੂੰ ਇੱਕਤਰ ਹੋ ਕੇ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਪਸ ਵਿੱਚੋਂ ਦੁਬਿਧਾ ਦੂਰ ਕਰਕੇ ਇੱਕ-ਦੂਜੇ ਨਾਲ ਲਿਵ ਲਾਈ ਜਾਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਪਾਤਸ਼ਾਹ ਜੀ ਦੇ ਆਸਰੇ ਅਤੇ ਗੁਰਬਾਣੀ ਦੇ ਸਿਧਾਂਤਾਂ ਅਨੁਸਾਰ ਆਪਣਾ ਜੀਵਨ ਬਤੀਤ ਕਰੀਏ, ਮਿਲ-ਜੁਲ ਕੇ ਰਹੀਏ ਅਤੇ ਇੱਕ-ਦੂਜੇ ਦਾ ਸਾਥ ਦਈਏ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਥ ਦੀ ਚੜ੍ਹਦੀ ਕਲਾ ਲਈ ਨਿਰੰਤਰ ਕਾਰਜ ਕਰਨੇ ਚਾਹੀਦੇ ਹਨ। ਪਿਛਲੇ ਦਿਨਾਂ ਦੌਰਾਨ ਵੱਖ-ਵੱਖ ਮੁੱਦਿਆਂ ਅਤੇ ਬਾਹਰੀ ਤਾਕਤਾਂ ਵੱਲੋਂ ਪੰਥ ਜਾਂ ਸੰਸਥਾਵਾਂ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਸਬੰਧੀ ਚੱਲ ਰਹੀ ਚਰਚਾ ਦੇ ਸੰਦਰਭ ਵਿੱਚ ਉਹਨਾਂ ਕਿਹਾ ਕਿ ਅਜਿਹੀਆਂ ਤਾਕਤਾਂ ਨੂੰ ਵੀ ਇਹ ਸੁਨੇਹਾ ਹੈ ਕਿ ਕੌਮ ਗੁਰੂ ਦੇ ਆਸਰੇ ਅਤੇ ਏਕਤਾ ਨਾਲ ਹਰ ਚੁਣੌਤੀ ਦਾ ਸਾਹਮਣਾ ਕਰਨ ਦੇ ਸਮਰੱਥ ਹੈ।

