ਚੰਡੀਗੜ੍ਹ ’ਚ ਵਿਰੋਧੀਆਂ ’ਤੇ ਵਰ੍ਹੇ ਬਲਤੇਜ ਪੰਨੂ/ ਸਿਆਸੀ ਯਾਤਰਾਵਾਂ ਨੂੰ ਲੈ ਕੇ ਸਾਧੇ ਨਿਸ਼ਾਨੇ/ ਕਿਹਾ, ਲੁੱਟਣ ਵਾਲੇ ਹੀ ਕੱਢ ਰਹੇ ਪੰਜਾਬ ਬਚਾਓ ਯਾਤਰਾ

0
6

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਕਰਕੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ। ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਪੰਜਾਬ ਨੂੰ ਬਚਾਉਣ ਦੇ ਨਾਂ ‘ਤੇ ਕੱਢੀਆਂ ਜਾ ਰਹੀਆਂ ਰੈਲੀਆਂ ‘ਤੇ ਸਵਾਲ ਚੁੱਕਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਨੂੰ ਲੁੱਟਿਆ, ਕੁੱਟਿਆ ਅਤੇ ਉਜਾੜਿਆ, ਅੱਜ ਉਹੀ ਪੰਜਾਬੀਆਂ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਨੇ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦਾ ਹਵਾਲਾ ਦਿੰਦਿਆਂ ਅਕਾਲੀ ਦਲ ‘ਤੇ ਵੱਖ-ਵੱਖ ਮਾਫੀਆ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲਗਾਏ ਅਤੇ ਭਾਜਪਾ ਨੂੰ ਵੀ ਘੇਰਿਆ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਵੱਖ ਵੱਖ ਮਾਫੀਏ ਲਿਆ ਕੇ ਪੰਜਾਬ ਨੂੰ ਲੁੱਟਣ ਦਾ ਕੰਮ ਕੀਤਾ ਸੀ ਜਦਕਿ ਇਸ ਦੀ ਭਾਈਵਾਲ ਭਾਜਪਾ ਚੁੱਪ ਚੁਪੀਤੇ ਮਲਾਈ ਖਾਂਦੀ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਜਵਾਨੀ ਸੰਭਾਲ ਯਾਤਰਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪਹਿਲਾਂ ਖੁਦ ਜਵਾਨੀ ਗਾਲੀ ਅਤੇ ਹੁਣ ਸਾਇਕਲ ਤੇ ਜਵਾਨੀ ਬਚਾਉਣ ਦੇ ਡਰਾਮੇ ਕਰ ਰਹੇ ਹਨ।
ਹਰਸਿਮਰਤ ਬਾਦਲ ਦੇ ਬਿਆਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਔਰਤਾਂ ਨੂੰ ਨਸ਼ਾ ਤਸਕਰਾਂ ਦੀਆਂ ਲਿਸਟਾਂ ਬਣਾਉਣ ਲਈ ਕਹਿ ਰਹੇ ਜਦਕਿ ਨਸ਼ੇ ਵਿਚ ਇਸ ਦੇ ਭਰਾ ਦਾ ਹੀ ਨਾਮ ਬੋਲਦਾ ਹੈ। ਬਲਤੇਜ ਪੰਨੂ ਨੇ ਸੁਖਬੀਰ ਬਾਦਲ ਦੀ ਇਕ ਸਮਾਗਮ ਦੌਰਾਨ ਸ਼ਰਾਬ ਬਾਰੇ ਦਿੱਤੇ ਬਿਆਨ ਦੇ ਹਵਾਲੇ ਨਾਲ ਅਕਾਲੀ ਦਲ ਦੇ ਪੰਥਕ ਹੋਣ ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੀ ਬਾਬੇ ਨਾਨਕ ਦੀ ਤੱਕੜੀ ਦੇ ਨਾਮ ਤੇ 5 ਵਾਰੀ ਮੁੱਖ ਮੰਤਰੀ ਬਣੇ ਸਨ।

LEAVE A REPLY

Please enter your comment!
Please enter your name here