ਲਹਿਰਾਗਾਗਾ ਦੇ ਪਿੰਡ ਚੰਗਾਲੀਕਲਾ ’ਚ ਨੌਜਵਾਨ ਦਾ ਕਤਲ/ ਡਰੇਨ ਦੀ ਪਟੜੀ ’ਤੇ ਪਈ ਮਿਲੀ ਦੀ ਲਾਸ਼/ ਗਲੇ ’ਤੇ ਘੁੱਟਣ ਦੇ ਨਿਸ਼ਾਨ, ਪੁਲਿਸ ਕਰ ਰਹੀ ਜਾਂਚ

0
2

 

ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿੱਚ ਡਰੇਨ ਦੇ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਅਮਰਿੰਦਰ ਸਿੰਘ ਵਜੋਂ ਹੋਈ ਹੈ, ਜੋ ਪਹਿਲਾਂ ਭਵਾਨੀਗੜ੍ਹ ਦੇ ਪਿੰਡ ਫਮਣਵਾਲ ਦਾ ਰਹਿਣ ਵਾਲਾ ਸੀ। ਡੀਐਸਪੀ ਲਹਿਰਾ ਪਲਵਿੰਦਰ ਸਿੰਘ ਮੁਤਾਬਕ ਨੌਜਵਾਨ ਦੇ ਗਲੇ ’ਤੇ ਘੁੱਟਣ ਦੇ ਨਿਸ਼ਾਨ ਅਤੇ ਸਿਰ ’ਤੇ ਗੰਭੀਰ ਸੱਟ ਪਾਈ ਗਈ ਹੈ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਫੋਰੈਂਸਿਕ ਟੀਮ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ, ਜਦਕਿ ਨੇੜਲੇ ਪੈਲੇਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਮ੍ਰਿਤਕ ਦਾ ਪਤਨੀ ਅਤੇ ਸਹੁਰੇ ਪਰਿਵਾਰ ਨਾਲ ਘਰੇਲੂ ਵਿਵਾਦ ਹੋਣ ਦੀ ਗੱਲ ਸਾਹਮਣੇ ਆਈ ਹੈ, ਹਾਲਾਂਕਿ ਕਤਲ ਦੇ ਅਸਲ ਕਾਰਨਾਂ ਦਾ ਅਜੇ ਖੁਲਾਸਾ ਨਹੀਂ ਹੋਇਆ।

LEAVE A REPLY

Please enter your comment!
Please enter your name here