ਗੁਰਦਾਸਪੁਰ ’ਚ ਗੰਨਾ ਕਿਸਾਨਾਂ ਦਾ ਧਰਨਾ ਜਾਰੀ/ ਗੰਨੇ ਦਾ ਭਾਅ 500 ਰੁਪਏ ਕਰਨ ਦੀ ਮੰਗ/ ਮੰਗਾਂ ਨਾ ਮੰਨੀਆਂ ਤਾਂ ਪੂਰਾ ਹਾਈਵੇਅ ਹੋਵੇਗਾ ਜਾਮ

0
2

ਗੁਰਦਾਸਪੁਰ ਦੇ ਬੱਬਰੀ ਬਾਈਪਾਸ ‘ਤੇ ਕਿਸਾਨ ਜਥੇਬੰਦੀਆਂ ਦਾ ਧਰਨਾ ਅੱਜ ਵੀ ਜਾਰੀ ਹੈ। ਮਾਝਾ ਕਿਸਾਨ ਸੰਘਰਸ਼ ਕਮੇਟੀ ਸਮੇਤ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਧਰਨਾ ਲਗਾ ਕੇ ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾਣ ਵਾਲਾ ਰਸਤਾ ਬੰਦ ਕੀਤਾ ਹੋਇਆ ਹੈ, ਜਦਕਿ ਦੂਜੇ ਪਾਸੇ ਤੋਂ ਆਵਾਜਾਈ ਜਾਰੀ ਹੈ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਮੰਗਾਂ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦੇਣ ਦੇ ਬਾਵਜੂਦ ਕਿਸਾਨਾਂ ਨੇ ਧਰਨਾ ਖ਼ਤਮ ਨਹੀਂ ਕੀਤਾ। ਕਿਸਾਨਾਂ ਦੀ ਮੰਗ ਹੈ ਕਿ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, 25 ਨਵੰਬਰ ਤੋਂ ਪਹਿਲਾਂ ਗੰਨਾ ਮਿੱਲਾਂ ਚਾਲੂ ਕੀਤੀਆਂ ਜਾਣ ਅਤੇ ਗੰਨੇ ਦੀ ਬਕਾਇਆ ਰਕਮ ਤੁਰੰਤ ਜਾਰੀ ਕੀਤੀ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅੱਜ ਮੰਗਾਂ ਦਾ ਹੱਲ ਨਾ ਹੋਇਆ ਤਾਂ ਕੱਲ੍ਹ ਹਾਈਵੇਅ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਜਾਣਗੇ।

LEAVE A REPLY

Please enter your comment!
Please enter your name here