ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਦਰਦਨਾਕ ਹਾਦਸਾ/ ਤੇਜ਼ ਰਫ਼ਤਾਰ ਟਿੱਪਰ ਨੇ ਸਕੂਟਰੀ ਸਵਾਰ ਔਰਤ ਨੂੰ ਕੁਚਲਿਆ, ਮੌਕੇ ’ਤੇ ਮੌਤ

0
2
 
ਗੜ੍ਹਸ਼ੰਕਰ : ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਪਿੰਡ ਪੱਦੀ ਸੂਰਾ ਸਿੰਘ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਸਕੂਟਰੀ ਸਵਾਰ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸੀਮਾ ਰਾਣੀ ਵਾਸੀ ਪਿੰਡ ਗੋਲੀਆਂ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਸੀਮਾ ਰਾਣੀ ਆਪਣੀ ਬੇਟੀ ਨੂੰ ਸੈਲਾ ਖੁਰਦ ਵਿਖੇ ਛੱਡ ਕੇ ਸਕੂਟਰੀ ’ਤੇ ਵਾਪਸ ਆਪਣੇ ਪਿੰਡ ਗੋਲੀਆਂ ਜਾ ਰਹੀ ਸੀ। ਜਦੋਂ ਉਹ ਪਿੰਡ ਪੱਦੀ ਸੂਰਾ ਸਿੰਘ ਨੇੜੇ ਪਹੁੰਚੀ ਤਾਂ ਦੂਜੇ ਪਾਸਿਓਂ ਗਲਤ ਦਿਸ਼ਾ ਵਿੱਚ ਆ ਰਹੇ ਇੱਕ ਟਿੱਪਰ ਨੇ ਉਸ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸੀਮਾ ਰਾਣੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਸੈਲਾ ਖੁਰਦ ਤੋਂ ਏਐੱਸਆਈ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

LEAVE A REPLY

Please enter your comment!
Please enter your name here