ਪਟਿਆਲਾ ਝਗੜੇ ‘ਤੇ ਵਿਧਾਇਕ ਅਜੀਤਪਾਲ ਕੋਹਲੀ ਦਾ ਬਿਆਨ/ ਬੱਚੇ ਦੇ ਜ਼ਖਮੀ ਹੋਣ ‘ਤੇ ਜਤਾਇਆ ਅਫਸੋਸ/ ਦੋਸ਼ੀਆਂ ਖ਼ਿਲਾਫ਼ ਮੰਗੀ ਕਾਰਵਾਈ, ਮਾਹੌਲ ਖਰਾਬ ਕਰਨ ਦੇ ਲਾਏ ਦੋਸ਼

0
2
 
ਪਟਿਆਲਾ: ਪਟਿਆਲਾ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਹੋਏ ਝਗੜੇ ਨੂੰ ਲੈ ਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਇੱਕ ਛੋਟੇ ਬੱਚੇ ਦੇ ਜ਼ਖਮੀ ਹੋਣ ’ਤੇ ਡੂੰਘਾ ਅਫਸੋਸ ਪ੍ਰਗਟਾਇਆ।
ਵਿਧਾਇਕ ਕੋਹਲੀ ਨੇ ਦਾਅਵਾ ਕੀਤਾ ਕਿ ਪਿਛਲੇ ਇੱਕ ਹਫ਼ਤੇ ਤੋਂ ਪਟਿਆਲਾ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਘਰਾਂ ਵਿੱਚ ਜਾ ਕੇ ਝਗੜੇ ਕਰਨਾ, ਅਧਿਕਾਰੀਆਂ ’ਤੇ ਦੋਸ਼ ਲਗਾਉਣਾ ਅਤੇ ਮੀਡੀਆ ਰਾਹੀਂ ਮਾਹੌਲ ਬਣਾਉਣਾ ਠੀਕ ਨਹੀਂ ਹੈ। ਹਰ ਮਾਮਲੇ ਨੂੰ ਰਾਜਨੀਤਿਕ ਰੰਗ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਹੋਇਆ ਝਗੜਾ ਬੇਹੱਦ ਮੰਦਭਾਗਾ ਹੈ। ਇਸ ਵਿੱਚ ਇੱਕ ਛੋਟੇ ਬੱਚੇ ਦਾ ਜ਼ਖਮੀ ਹੋਣਾ ਚਿੰਤਾ ਦਾ ਵਿਸ਼ਾ ਹੈ। ਕੋਹਲੀ ਨੇ ਦਾਅਵਾ ਕੀਤਾ ਕਿ ਇਸ ਘਟਨਾ ਨਾਲ ਆਮ ਆਦਮੀ ਪਾਰਟੀ ਦਾ ਕੋਈ ਸਬੰਧ ਨਹੀਂ ਸੀ ਅਤੇ ਨਾ ਹੀ ਪਾਰਟੀ ਦੇ ਉਮੀਦਵਾਰ ਦੇ ਪ੍ਰਸਤਾਵਕ ਦਾ ਪਤੀ ਮੌਕੇ ’ਤੇ ਮੌਜੂਦ ਸੀ।
ਵਿਧਾਇਕ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਾਂਚ ਦੌਰਾਨ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

LEAVE A REPLY

Please enter your comment!
Please enter your name here