ਪੰਜਾਬ ਨਸ਼ਿਆਂ ਵਿਰੁੱਧ ਜਲੰਧਰ ’ਚ ‘ਆਪ’ ਦੀ ਬਾਈਕ ਰੈਲੀ/ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ By admin - November 22, 2026 0 2 Facebook Twitter Pinterest WhatsApp ਜਲੰਧਰ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਵੱਲੋਂ ਐਤਵਾਰ ਨੂੰ ਜਲੰਧਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਬਾਈਕ ਰੈਲੀ ਕੱਢੀ ਗਈ। ‘ਨਸ਼ਿਆਂ ਵਿਰੁੱਧ ਲੜਾਈ’ ਮੁਹਿੰਮ ਤਹਿਤ ਬੋਲਟਨ ਪਾਰਕ ਤੋਂ ਸ਼ੁਰੂ ਹੋਈ ਇਸ ਰੈਲੀ ਨੂੰ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ, ਮੇਅਰ ਵਿਨੀਤ ਧੀਰ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹੇ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਵੱਖ-ਵੱਖ ਸਪੋਰਟਸ ਬਾਈਕਾਂ ਨਾਲ ਸ਼ਾਮਲ ਹੋਏ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਰੈਲੀ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ ਤੇ ਹੋਰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਬੋਲਟਨ ਪਾਰਕ ਤੋਂ ਸ਼ੁਰੂ ਹੋਈ ਇਹ ਬਾਈਕ ਰੈਲੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਵਿਧਾਨ ਸਭਾ ਹਲਕਿਆਂ ਵਿੱਚੋਂ ਹੁੰਦੀ ਹੋਈ ਮਾਡਲ ਟਾਊਨ ਸਥਿਤ ਸ਼ਿਵਾਨੀ ਪਾਰਕ ਵਿਖੇ ਸਮਾਪਤ ਹੋਵੇਗੀ।