ਮੋਗਾ ਰੈਲੀ ਨੂੰ ਲੈ ਕੇ ਵਿਧਾਇਕ ਸੇਖੋਂ ਦੀ ਪ੍ਰੈੱਸ ਕਾਨਫਰੰਸ/ ਪੰਜਾਬ ਦਾ ਭਵਿੱਖ ਤੈਅ ਕਰੇਗੀ ਮੋਗਾ ਦੀ ਵਿਸ਼ਾਲ ਰੈਲੀ/ ਨੌਜਵਾਨ ਵਰਗ ਨੂੰ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ

0
2

ਮੋਗਾ ਵਿਖੇ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮੋਗਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਨੌਜਵਾਨ ਪੀੜ੍ਹੀ ਨੂੰ ਇਸ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਹਨ ਅਤੇ ਸੂਬਾ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ। ਸੇਖੋਂ ਨੇ ਕਿਹਾ ਕਿ ਪੰਜਾਬ ਦੀ ਇਸ ਤਰੱਕੀ ਨੂੰ ਜਾਰੀ ਰੱਖਣ ਲਈ ਅਗਲੇ ਪੰਜ ਸਾਲ ਵੀ ‘ਆਪ’ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਬਿਹਤਰੀ ਲਈ 26 ਨਵੰਬਰ ਦੀ ਮੋਗਾ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

LEAVE A REPLY

Please enter your comment!
Please enter your name here