ਚੰਡੀਗੜ੍ਹ ’ਚ ਯੂਥ ਕਾਂਗਰਸ ਦਾ ਸਰਕਾਰ ਖਿਲਾਫ ਪ੍ਰਦਰਸ਼ਨ/ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਵਰਕਰ/ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

0
2

ਚੰਡੀਗੜ੍ਹ ਵਿੱਚ ਪੀ.ਸੀ.ਐੱਸ. ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਵਰਕਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਦੈ ਭਾਨੂ ਚਿਬ ਨੇ ਪੰਜਾਬ ਸਰਕਾਰ ’ਤੇ ਯੂਥ ਕਾਂਗਰਸ ਆਗੂਆਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਮੋਦੀ ਸਰਕਾਰ ਦੇ ਨਕਸ਼ੇ-ਕਦਮ ’ਤੇ ਚੱਲ ਰਹੀ ਹੈ, ਪਰ ਯੂਥ ਕਾਂਗਰਸ ਪਿੱਛੇ ਨਹੀਂ ਹਟੇਗੀ ਅਤੇ ਪੀ.ਸੀ.ਐੱਸ. ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੇ ਮੁੱਦੇ ’ਤੇ ਸੰਘਰਸ਼ ਜਾਰੀ ਰੱਖੇਗੀ।

LEAVE A REPLY

Please enter your comment!
Please enter your name here