ਪੰਜਾਬ ਫਿਲੌਰ ’ਚ ਬੋਲੈਰੋ ਪਿਕਅੱਪ ਦੀ ਟਰੱਕ ਨਾਲ ਭਿਆਨਕ ਟੱਕਰ/ ਕੈਬਿਨ ’ਚ ਫਸਿਆ ਡਰਾਈਵਰ/ ਹਾਈਡ੍ਰਾ ਦੀ ਮਦਦ ਨਾਲ ਕੱਢਿਆ ਬਾਹਰ By admin - November 23, 2026 0 2 Facebook Twitter Pinterest WhatsApp ਫਿਲੌਰ ਵਿਖੇ ਇੱਕ ਬੋਲੈਰੋ ਪਿਕਅੱਪ ਅਤੇ ਟਰੱਕ ਵਿਚਕਾਰ ਹੋਈ ਟੱਕਰ ਦੌਰਾਨ ਪਿਕਅੱਪ ਦਾ ਡਰਾਈਵਰ ਗੱਡੀ ਦੇ ਕੈਬਿਨ ਵਿੱਚ ਬੁਰੀ ਤਰ੍ਹਾਂ ਫਸ ਗਿਆ। ਹਾਦਸੇ ਕਾਰਨ ਸੜਕ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਜਾਣਕਾਰੀ ਅਨੁਸਾਰ ਯੂਪੀ ਨੰਬਰ ਵਾਲੇ ਟਰੱਕ ਦੇ ਪਿਛਲੇ ਹਿੱਸੇ ਨਾਲ ਬੋਲੈਰੋ ਪਿਕਅੱਪ ਦੀ ਟੱਕਰ ਹੋ ਗਈ, ਜਿਸ ਕਾਰਨ ਡਰਾਈਵਰ ਅੰਦਰ ਹੀ ਫਸ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਟੀਮ ਨੇ ਲੋਕਾਂ ਦੀ ਮਦਦ ਨਾਲ ਹਾਈਡ੍ਰਾ ਮਸ਼ੀਨ ਅਤੇ ਟਰੈਕਟਰ ਮੰਗਵਾਇਆ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਡਰਾਈਵਰ ਨੂੰ ਗੱਡੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ। ਇਸ ਤੋਂ ਬਾਅਦ ਉਸ ਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਜਲੰਧਰ ਦਿਹਾਤੀ ਕੰਟਰੋਲ ਰੂਮ ਅਤੇ ਐਮਡੀਟੀ ਰਾਹੀਂ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਟੀਮ ਮੌਕੇ ’ਤੇ ਪਹੁੰਚੀ ਅਤੇ ਲੋਕਾਂ ਦੇ ਸਹਿਯੋਗ ਨਾਲ ਰਾਹਤ ਕਾਰਜ ਸ਼ੁਰੂ ਕਰਕੇ ਫਸੇ ਹੋਏ ਡਰਾਈਵਰ ਨੂੰ ਬਾਹਰ ਕੱਢਿਆ।