ਫਿਰੋਜ਼ਪੁਰ ‘ਚ ਹਨੀ ਟ੍ਰੈਪ ਗਿਰੋਹ ਦਾ ਪਰਦਾਫਾਸ਼/ 2 ਔਰਤਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ/ ਅਸ਼ਲੀਲ ਵੀਡੀਓ ਬਣਾ 1 ਲੱਖ ਮੰਗਣ ਦੇ ਇਲਜ਼ਾਮ

0
2

ਫਿਰੋਜ਼ਪੁਰ ਪੁਲਿਸ ਨੇ ਹਨੀ ਟ੍ਰੈਪ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕੁੱਲ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਵਿਅਕਤੀ ਨੇ ਦੱਸਿਆ ਕਿ ਮੁਲਜ਼ਮ ਰਿਸ਼ਤੇ ਕਰਵਾਉਣ ਦਾ ਕੰਮ ਕਰਦੇ ਸਨ। ਉਨ੍ਹਾਂ ਨੇ ਉਸ ਨੂੰ ਰਿਸ਼ਤੇ ਦੀ ਗੱਲ ਕਰਨ ਦੇ ਬਹਾਨੇ ਪਿੰਡ ਹਬੀਬ ਕੇ ਵਿਖੇ ਬੁਲਾਇਆ। ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਨੂੰ ਇੱਕ ਸੁੰਨਸਾਨ ਥਾਂ ’ਤੇ ਸਥਿਤ ਕਮਰੇ ਵਿੱਚ ਲਿਜਾਇਆ ਗਿਆ।
ਪੀੜਤ ਅਨੁਸਾਰ, ਉੱਥੇ ਉਸ ਨੂੰ ਨੰਗਾ ਕਰਕੇ ਪਹਿਲਾਂ ਉਸ ਦੀ ਅਸ਼ਲੀਲ ਵੀਡੀਓ ਬਣਾਈ ਗਈ ਅਤੇ ਬਾਅਦ ਵਿੱਚ ਧਮਕੀ ਦਿੱਤੀ ਗਈ ਕਿ ਜੇਕਰ ਉਸ ਨੇ ਇੱਕ ਲੱਖ ਰੁਪਏ ਨਾ ਦਿੱਤੇ ਤਾਂ ਵੀਡੀਓ ਵਾਇਰਲ ਕਰ ਦਿੱਤੀ ਜਾਵੇਗੀ। ਪੀੜਤ ਕਿਸੇ ਤਰ੍ਹਾਂ ਮੁਲਜ਼ਮਾਂ ਦੇ ਚੁੰਗਲ ਵਿੱਚੋਂ ਨਿਕਲ ਕੇ ਘਰ ਪਹੁੰਚਿਆ ਅਤੇ ਸਾਰੀ ਘਟਨਾ ਪੁਲਿਸ ਦੇ ਧਿਆਨ ਵਿੱਚ ਲਿਆਂਦੀ।
ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਅਤੇ ਦੋ ਔਰਤਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here