ਰੂਪਨਗਰ ਨੇ ਸੁਲਝਾਇਆ ਬੱਚੀ ਨਾਲ ਰੇਪ ਤੇ ਕਤਲ ਮਾਮਲਾ/ 10 ਰੁਪਏ ਦਾ ਲਾਲਚ ਦੇ ਕੇ ਮਾਸੂਮ ਨੂੰ ਲਿਜਾਣ ਦਾ ਦੋਸ਼/ ਨਹਿਰ ’ਚ ਸੁੱਟੀ ਲਾਸ਼, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

0
5

ਰੂਪਨਗਰ ਵਿੱਚ 8 ਸਾਲਾ ਬੱਚੀ ਨਾਲ ਜਬਰ-ਜ਼ਨਾਹ ਅਤੇ ਕਤਲ ਦੇ ਦਰਦਨਾਕ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 50 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅਜੇ ਕੁਮਾਰ ਪੁੱਤਰ ਜਗਤ ਲਾਲ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਰੂਪਨਗਰ ਦੇ ਨਾਨਕਪੁਰਾ ਇਲਾਕੇ ਵਿੱਚ ਰਹਿ ਰਿਹਾ ਸੀ।
ਪੁਲਿਸ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਇਹ ਘਟਨਾ 22 ਨਵੰਬਰ 2026 ਦੀ ਹੈ। ਮੁਲਜ਼ਮ ਨੇ ਕਥਿਤ ਤੌਰ ’ਤੇ ਬੱਚੀ ਨੂੰ 10 ਰੁਪਏ ਦੇਣ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ। ਇਸ ਤੋਂ ਬਾਅਦ ਉਸ ਨੂੰ ਸੁੰਨਸਾਨ ਜਗ੍ਹਾ ’ਤੇ ਲਿਜਾ ਕੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨਹਿਰ ਦੇ ਪਾਣੀ ਵਿੱਚ ਸੁੱਟ ਦਿੱਤੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਰੂਪਨਗਰ ਪੁਲਿਸ ਨੇ ਮੁਲਜ਼ਮ ਦੀ ਭਾਲ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਜਾਂਚ ਸ਼ੁਰੂ ਕੀਤੀ। ਐੱਸਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ 23 ਨਵੰਬਰ ਨੂੰ ਸਵੇਰੇ ਕਰੀਬ 11 ਵਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਮਾਮਲੇ ਵਿੱਚ ਥਾਣਾ ਸਿਟੀ ਰੂਪਨਗਰ ਵਿਖੇ ਐੱਫਆਈਆਰ ਨੰਬਰ 283 ਮਿਤੀ 23 ਨਵੰਬਰ 2026 ਨੂੰ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 127(6) ਅਤੇ 103(1) ਦੇ ਨਾਲ-ਨਾਲ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here