ਪੰਜਾਬ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ/ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ/ ਫੁੱਲਾਂ ਦੀ ਸਜਾਵਟ ਤੇ ਦੀਪਮਾਲਾ ਨੇ ਮੋਹਿਆ ਸੰਗਤ ਦਾ ਮਨ By admin - November 24, 2026 0 2 Facebook Twitter Pinterest WhatsApp ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਮਹਾਨ ਉਪਦੇਸ਼ਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਆਪਸੀ ਭਾਈਚਾਰੇ, ਸੱਚਾਈ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ। ਪ੍ਰਕਾਸ਼ ਪੁਰਬ ਮੌਕੇ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਸੰਗਤਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਇਸ ਸ਼ੁਭ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਦੀਪਮਾਲਾ ਅਤੇ ਫੁੱਲਾਂ ਨਾਲ ਸਜਾਵਟ ਵੀ ਕੀਤੀ ਗਈ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।