ਪੰਜਾਬ ਫਰੀਦਕੋਟ ਵਿਖੇ ਗੁਰਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ/ ਵੱਡੀ ਗਿਣਤੀ ’ਚ ਸੰਗਤਾਂ ਨੇ ਕੀਤੀ ਸ਼ਮੂਲੀਅਤ By admin - November 24, 2026 0 2 Facebook Twitter Pinterest WhatsApp ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਖੁਸ਼ੀ ਵਿੱਚ ਫਰੀਦਕੋਟ ਵਿਖੇ ਗੁਰਦੁਆਰਾ ਸਾਹਿਬ ਗ੍ਰੀਨ ਐਵੇਨਿਊ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਬਲਬੀਰ ਐਵੇਨਿਊ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਦੀ ਗੁਜ਼ਰਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਦਰਸ਼ਨ ਕੀਤੇ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਲੰਗਰਾਂ ਦੀ ਸੇਵਾ ਵੀ ਕੀਤੀ ਗਈ। ਨਗਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹਾਨ ਸੰਦੇਸ਼ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਗਈ।