ਪੰਜਾਬ ਅੰਮ੍ਰਿਤਸਰ ਪੁਲਿਸ ਵੱਲੋਂ ਹੈਰੋਇਨ ਤਸਕਰੀ ਨੈੱਟਵਰਕ ਦਾ ਪਰਦਾਫਾਸ਼/ 17 ਕਿੱਲੋ 500 ਗਰਾਮ ਹੈਰੋਇਨ ਬਰਾਮਦ, 3 ਮੁਲਜ਼ਮ ਗ੍ਰਿਫ਼ਤਾਰ/ ਅਜਨਾਲਾ ਸੈਕਟਰ ਰਾਹੀਂ ਪਾਕਿਸਤਾਨ ਤੋਂ ਆ ਰਹੀ ਸੀ ਖੇਪ By admin - November 24, 2026 0 2 Facebook Twitter Pinterest WhatsApp ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਚੱਲ ਰਹੇ ਹੈਰੋਇਨ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 17.5 ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਕਥਿਤ ਤੌਰ ‘ਤੇ ਭਾਰਤ-ਪਾਕਿਸਤਾਨ ਸਰਹੱਦ ਦੇ ਅਜਨਾਲਾ ਸੈਕਟਰ ਰਾਹੀਂ ਪਾਕਿਸਤਾਨ ਵਾਲੇ ਪਾਸਿਓਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ। ਇਸ ਤੋਂ ਬਾਅਦ ਇਹ ਖੇਪਾਂ ਅੱਗੇ ਹੋਰ ਵਿਅਕਤੀਆਂ ਤੱਕ ਪਹੁੰਚਾਈਆਂ ਜਾਂਦੀਆਂ ਸਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮਕਸਦ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨਾ ਅਤੇ ਇਸ ਦੀਆਂ ਪਿਛਲੀਆਂ ਤੇ ਅਗਲੀਆਂ ਕੜੀਆਂ ਦਾ ਪਤਾ ਲਗਾਉਣਾ ਹੈ।