ਗੁਰਦਾਸਪੁਰ ਦੇ 5 ਚੌਂਕਾਂ ’ਤੇ ਨਵੀਆਂ ਟ੍ਰੈਫਿਕ ਲਾਈਟਾਂ/ 30 ਲੱਖ ਦੀ ਲਾਗਤ ਨਾਲ ਪ੍ਰੋਜੈਕਟ ਦਾ ਉਦਘਾਟਨ/ ਟ੍ਰੈਫਿਕ ਨਿਯਮ ਤੋੜਨ ਵਾਲਿਆਂ ’ਤੇ ਹੋਵੇਗੀ ਸਖ਼ਤੀ

0
2

ਗੁਰਦਾਸਪੁਰ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਇੰਪਰੂਵਮੈਂਟ ਟਰੱਸਟ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ 5 ਪ੍ਰਮੁੱਖ ਚੌਂਕਾਂ ’ਤੇ ਲਗਾਈਆਂ ਗਈਆਂ ਆਧੁਨਿਕ ਟ੍ਰੈਫਿਕ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਟ੍ਰੈਫਿਕ ਲਾਈਟਾਂ ਦਾ ਉਦਘਾਟਨ ਹਲਕਾ ਇੰਚਾਰਜ ਰਮਨ ਬਹਿਲ, ਚੇਅਰਮੈਨ ਰਾਜੀਵ ਸ਼ਰਮਾ ਅਤੇ ਐੱਸ.ਐੱਸ.ਪੀ. ਅਦਿੱਤਿਆ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ।
ਰਮਨ ਬਹਿਲ ਨੇ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਵਾਸੀਆਂ ਲਈ ਵੱਡੀ ਸੌਗਾਤ ਹੈ ਅਤੇ ਇਸ ਨਾਲ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ।
ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਵਿੱਚ 130 ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ‘ਸ਼ਾਰਪ ਆਈਜ਼’ ਸਾਫਟਵੇਅਰ ਲਾਗੂ ਕੀਤਾ ਜਾਵੇਗਾ, ਜਿਸ ਨਾਲ ਸ਼ਹਿਰ ਦੀ ਸੁਰੱਖਿਆ ਵਿਵਸਥਾ ਹੋਰ ਮਜ਼ਬੂਤ ਹੋਵੇਗੀ।
ਐੱਸ.ਐੱਸ.ਪੀ. ਅਦਿੱਤਿਆ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਅਤੇ ਅੰਡਰਏਜ ਡਰਾਈਵਿੰਗ ਕਰਨ ਵਾਲਿਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਏ.ਡੀ.ਸੀ. ਗੁਰਸਿਮਰਨ ਸਿੰਘ ਸਮੇਤ ਵੱਖ-ਵੱਖ ਚੇਅਰਮੈਨ, ਟਰੱਸਟੀ, ਕੌਂਸਲਰ ਅਤੇ ਪਾਰਟੀ ਅਹੁਦੇਦਾਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here