ਪੰਜਾਬ ਸਿਮਰਨਜੀਤ ਸਿੰਘ ਮਾਨ ਦੀ ਪੰਥਕ ਧਿਰਾਂ ਨੂੰ ਅਪੀਲ/ ਅਕਾਲੀ-ਭਾਜਪਾ ਗਠਜੋੜ ਨੂੰ ਸਿੱਖਾਂ ਲਈ ਦੱਸਿਆ ਖਤਰਨਾਕ/ ਪੰਥਕ ਧਿਰਾਂ ਨੂੰ ਇਕ ਮੰਚ ’ਤੇ ਆਉਣ ਦੀ ਦਿੱਤੀ ਸਲਾਹ By admin - November 25, 2026 0 3 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਮੁੜ ਹੋਏ ਸਿਆਸੀ ਸਮਝੌਤੇ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਇਸ ਗਠਜੋੜ ਨੂੰ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਲਈ ਖ਼ਤਰਨਾਕ ਕਰਾਰ ਦਿੰਦਿਆਂ ਸਮੂਹ ਪੰਥਕ ਧਿਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਸਿੱਖ ਕੌਮ ਦੀ ਵੱਖਰੀ ਪਛਾਣ ਨੂੰ ਖ਼ਤਮ ਕਰਨ ਦੀਆਂ ਯੋਜਨਾਵਾਂ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਕਾਰੋਬਾਰ ਲਈ ਅਕਾਲੀ ਦਲ (ਬਾਦਲ) ਅਤੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਸਿਰ ਰੁਜ਼ਗਾਰ ਨਾ ਮਿਲਣ ਕਾਰਨ ਉਹ ਨਸ਼ਿਆਂ ਵੱਲ ਧੱਕੇ ਗਏ। ਮਾਨ ਨੇ ਪੰਥਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਛੋਟੇ-ਮੋਟੇ ਵਿਚਾਰਕ ਮਤਭੇਦਾਂ ਨੂੰ ਪਾਸੇ ਰੱਖ ਕੇ ਸਾਰੀਆਂ ਧਿਰਾਂ ਨੂੰ ਇੱਕ ਮੰਚ ’ਤੇ ਇਕੱਠਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਠਜੋੜ ਦੌਰਾਨ ਸੀਟਾਂ ਦੀ ਗਿਣਤੀ ਦੀ ਬਜਾਏ ਉਮੀਦਵਾਰ ਦੀ ਜਿੱਤ ਨੂੰ ਮੁੱਖ ਮਾਪਦੰਡ ਬਣਾਇਆ ਜਾਵੇ ਅਤੇ ਜਿਸ ਉਮੀਦਵਾਰ ਦੀ ਜਿੱਤ ਦੀ ਸੰਭਾਵਨਾ ਵੱਧ ਹੋਵੇ, ਉਸ ਨੂੰ ਹੀ ਟਿਕਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਈ ਆਗੂਆਂ ਅੰਦਰ ਸਿਆਸੀ ਸਵਾਰਥ ਦੀ ਸੋਚ ਹਾਵੀ ਹੋ ਗਈ ਹੈ। ਮਾਨ ਨੇ ਪੰਥਕ ਆਗੂਆਂ ਅਤੇ ਵਰਕਰਾਂ ਨੂੰ ਗੁਰੂ ਸਾਹਿਬਾਨ ਦੇ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ 2027 ਦੀਆਂ ਚੋਣਾਂ ਲਈ ਇਕਜੁੱਟ ਹੋਣ ਅਤੇ ਪੰਜਾਬ ਤੇ ਸਿੱਖ ਕੌਮ ਦੀ ਬਿਹਤਰੀ ਲਈ ਕੰਮ ਕਰਨ ਦਾ ਸੱਦਾ ਦਿੱਤਾ।