ਪੰਜਾਬ ਅਕਾਲੀ ਆਗੂ ਰਵਿੰਦਰ ਖੇੜਾ ਦੇ ਘਰ ED ਰੇਡ/ ਖੇੜਾ ਨੇ ਰੇਡ ਨੂੰ ਲੈ ਕੇ ਰੱਖਿਆ ਆਪਣਾ ਪੱਖ/ ਕਾਰਵਾਈ ਨੂੰ ਸਿਆਸੀ ਰੰਗਤ ਨਾ ਦੇਣ ਦੀ ਅਪੀਲ By admin - November 25, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਖਰੜ ਤੋਂ ਇੰਚਾਰਜ ਅਤੇ ਸੰਭਾਵਿਤ ਉਮੀਦਵਾਰ ਰਵਿੰਦਰ ਸਿੰਘ ਖੇੜਾ ਦੇ ਘਰ ਸਵੇਰੇ ਈਡੀ ਵੱਲੋਂ ਕੀਤੀ ਗਈ ਰੇਡ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਵੱਖ-ਵੱਖ ਸਿਆਸੀ ਚਰਚਾਵਾਂ ਅਤੇ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਸਨ। ਇਨ੍ਹਾਂ ਸਾਰੇ ਸ਼ੰਕਿਆਂ ਨੂੰ ਦੂਰ ਕਰਦਿਆਂ ਰਵਿੰਦਰ ਸਿੰਘ ਖੇੜਾ ਨੇ ਇੱਕ ਵੀਡੀਓ ਜਾਰੀ ਕਰਕੇ ਮਾਮਲੇ ਸਬੰਧੀ ਆਪਣਾ ਪੱਖ ਸਪੱਸ਼ਟ ਕੀਤਾ ਹੈ। ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਈਡੀ ਦੀ ਕਾਰਵਾਈ ਨੂੰ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੰਗਤ ਨਾ ਦਿੱਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਈਡੀ ਦਾ ਉਨ੍ਹਾਂ ਦੇ ਘਰ ਪਹੁੰਚਣਾ ਇੱਕ ਪੁਰਾਣੇ ਕੇਸ ਦੀ ਚੱਲ ਰਹੀ ਜਾਂਚ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸਿਆਸੀ ਨਜ਼ਰੀਏ ਨਾਲ ਦੇਖਣ ਦੀ ਲੋੜ ਨਹੀਂ ਹੈ। ਖੇੜਾ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਝੰਡਾ ਪਹਿਲਾਂ ਵਾਂਗ ਹੀ ਬੁਲੰਦ ਰਹੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਸਬੰਧੀ ਵੱਡੇ ਖੁਲਾਸੇ ਕੀਤੇ ਜਾਣਗੇ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਜਾਂ ਕਿਆਸਾਂ ’ਤੇ ਧਿਆਨ ਨਾ ਦੇਣ ਅਤੇ ਚੜ੍ਹਦੀ ਕਲਾ ਵਿੱਚ ਰਹਿੰਦਿਆਂ ਸੰਜਮ ਤੋਂ ਕੰਮ ਲੈਣ। ਇਸ ਮੌਕੇ ਰਵਿੰਦਰ ਸਿੰਘ ਖੇੜਾ ਦੇ ਨਾਲ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ।