ਸੰਗਰੂਰ ਪੁਲਿਸ ਤੇ ਐਕਸਾਈਜ਼ ਵਿਭਾਗ ਦਾ ਸਾਂਝਾ ਆਪਰੇਸ਼ਨ/ ਹਾਈਵੇ ’ਤੇ ਸ਼ਰਾਬ ਨਾਲ ਭਰਿਆ ਕੈਂਟਰ ਕਾਬੂ/ 460 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ

0
2

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਨੇ ਸਾਂਝੀ ਕਾਰਵਾਈ ਕਰਦਿਆਂ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਸੰਗਰੂਰ ਪੁਲਿਸ ਨੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਵੱਡੀ ਕਾਰਵਾਈ ਕਰਦਿਆਂ 460 ਪੇਟੀਆਂ ਅੰਗਰੇਜ਼ੀ ਸ਼ਰਾਬ ਨਾਲ ਭਰਿਆ ਇੱਕ ਕੈਂਟਰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਇਹ ਖੇਪ ਚੰਡੀਗੜ੍ਹ ਤੋਂ ਸੰਗਰੂਰ ਵੱਲ ਲਿਆਂਦੀ ਜਾ ਰਹੀ ਸੀ।
ਕੈਂਟਰ ਨੂੰ ਇੱਕ ਡਰਾਈਵਰ ਹੀ ਚਲਾ ਰਿਹਾ ਸੀ, ਜਿਸ ਨੇ ਸ਼ਰਾਬ ਸੰਗਰੂਰ-ਬਰਨਾਲਾ ਇਲਾਕੇ ਵਿੱਚ ਕਿਸੇ ਹੋਰ ਵਿਅਕਤੀ ਨੂੰ ਹੈਂਡਓਵਰ ਕਰਨੀ ਸੀ। ਪੁਲਿਸ ਨੂੰ ਪਹਿਲਾਂ ਹੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ। ਹੁਣ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਸ਼ਰਾਬ ਕਿਸ ਨੇ ਮੰਗਵਾਈ ਸੀ ਅਤੇ ਇਸ ਦੀ ਵਰਤੋਂ ਕਿੱਥੇ ਹੋਣੀ ਸੀ। ਮਾਮਲੇ ਨਾਲ ਜੁੜੇ ਹੋਰ ਲੋਕਾਂ ਤੱਕ ਪਹੁੰਚਣ ਲਈ ਵੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here