ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕਰ ਹੋਏ ਨਾਇਬ ਸੈਣੀ/ ਪ੍ਰਕਾਸ਼ ਪੁਰਬ ਮੌਕੇ ਮੱਥਾ ਟੇਕ ਕੇ ਲਿਆ ਆਸ਼ੀਰਵਾਦ/ ਸਮੂਹ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀ ਦਿੱਤੀ ਵਧਾਈ

0
2

 

ਗੁਰਪੁਰਬ ਦੇ ਪਵਿੱਤਰ ਦਿਹਾੜੇ ਮੌਕੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਮੁੱਖ ਮੰਤਰੀ ਨੇ ਦੇਸ਼ ਅਤੇ ਸੂਬੇ ਦੀ ਖੁਸ਼ਹਾਲੀ, ਸ਼ਾਂਤੀ ਤੇ ਭਲਾਈ ਲਈ ਅਰਦਾਸ ਕੀਤੀ। ਦਰਸ਼ਨਾਂ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਨਾਇਬ ਸਿੰਘ ਸੈਣੀ ਨੇ ਸਮੁੱਚੀ ਸਾਧ ਸੰਗਤ, ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨਾਲ ਮਨ ਨੂੰ ਅਥਾਹ ਸ਼ਾਂਤੀ ਅਤੇ ਨਵੀਂ ਊਰਜਾ ਮਿਲਦੀ ਹੈ। ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸੰਦੇਸ਼ ਨੂੰ ਮਨੁੱਖਤਾ ਲਈ ਮਾਰਗਦਰਸ਼ਕ ਦੱਸਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੇ ਉਥਾਨ ਲਈ ਕੰਮ ਕਰ ਰਹੀ ਹੈ।

LEAVE A REPLY

Please enter your comment!
Please enter your name here