ਪਠਾਨਕੋਟ ਸਰਹੱਦ ’ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ/ BSF ਨੇ ਘੁਸਪੈਠੀਏ ਨੂੰ ਕੀਤਾ ਢੇਰ

0
4

 

ਪਠਾਨਕੋਟ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨੂੰ BSF ਨੇ ਨਾਕਾਮ ਕਰ ਦਿੱਤਾ। ਜਾਣਕਾਰੀ ਮੁਤਾਬਕ ਬੀਤੀ ਰਾਤ ਪਹਾੜੀਪੁਰ ਚੌਕੀ ਨੇੜੇ ਇੱਕ ਘੁਸਪੈਠੀਆ ਭਾਰਤੀ ਸਰਹੱਦ ਅੰਦਰ ਕਰੀਬ 120 ਮੀਟਰ ਤੱਕ ਦਾਖਲ ਹੋ ਗਿਆ। BSF ਜਵਾਨਾਂ ਵੱਲੋਂ ਘੁਸਪੈਠੀਏ ਨੂੰ ਰੁਕਣ ਲਈ ਕਿਹਾ ਗਿਆ, ਪਰ ਉਹ ਰੁਕਣ ਦੀ ਬਜਾਏ ਭੱਜਣ ਲੱਗ ਪਿਆ। ਇਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਕੀਤੀ, ਜਿਸ ਦੌਰਾਨ ਘੁਸਪੈਠੀਏ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ BSF ਵੱਲੋਂ ਸਰਹੱਦ ਨਾਲ ਲੱਗਦੇ ਇਲਾਕੇ ਵਿੱਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਵੀ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਹਾਲਾਂਕਿ, ਮਾਰੇ ਗਏ ਘੁਸਪੈਠੀਏ ਕੋਲੋਂ ਹੁਣ ਤੱਕ ਕੀ ਬਰਾਮਦ ਹੋਇਆ ਹੈ, ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਅਧਿਕਾਰੀ ਮੁਤਾਬਕ ਘੁਸਪੈਠੀਏ ਨੇ ਬੀਤੀ ਰਾਤ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। BSF ਵੱਲੋਂ ਚੇਤਾਵਨੀ ਦੇਣ ਦੇ ਬਾਵਜੂਦ ਉਸ ਨੇ ਰੁਕਣ ਤੋਂ ਇਨਕਾਰ ਕੀਤਾ, ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਕੀਤੀ। ਫਿਲਹਾਲ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।

LEAVE A REPLY

Please enter your comment!
Please enter your name here