ਪੰਜਾਬ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ ਦਾ ਕੰਮ ਜਾਰੀ/ ਪਾਰਟੀ ਉਮੀਦਵਾਰਾਂ ਨੇ ਪਰਿਵਾਰਾਂ ਸਮੇਤ ਪਾਈਆਂ ਵੋਟਾਂ/ 1.74 ਲੱਖ ਵੋਟਰ ਕਰਨਗੇ ਸੰਵਿਧਾਨਕ ਹੱਕ ਦਾ ਇਸਤੇਮਾਲ By admin - June 19, 2025 0 9 Facebook Twitter Pinterest WhatsApp ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਤੋਂ ਜਾਰੀ ਐ। ਦੁਪਹਿਰ ਤੱਕ 41.04 ਫੀਸਦੀ ਵੋਟਿੰਗ ਹੋ ਚੁੱਕੀ ਸੀ। ਇਸੇ ਦੌਰਾਨ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਪਰਿਵਾਰਾਂ ਸਮੇਤ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕੀਤੀ। ਇਸੇ ਦੌਰਾਨ ਪੁਲਿਸ ਤੇ ਪ੍ਰਸ਼ਾਸਨ ਨੇ ਇੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਇਸ ਚੋਣ ਲਈ 1.74 ਲੱਖ ਵੋਟਰਾਂ ਨੇ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕੀਤੀ। ਜ਼ਿਮਨੀ ਚੋਣ ਲਈ ਭਖੇ ਹੋਏ ਮਾਹੌਲ ਦੇ ਮੱਦੇਨਜ਼ਰ ਕੇਂਦਰੀ ਬਲਾਂ ਦੀਆਂ ਪੰਜ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਹਲਕੇ ਵਿੱਚ 1404 ਪੁਲਿਸ ਮੁਲਾਜ਼ਮ ਲਗਾਏ ਗਏ ਹਨ। ਜ਼ਿਮਨੀ ਚੋਣ ਨੂੰ ਦੇਖਦਿਆਂ 60 ਪੁਲੀਸ ਨਾਕੇ ਲਾਏ ਗਏ ਹਨ ਅਤੇ 19 ਗਸ਼ਤੀ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਹਲਕੇ ਦੇ ਚੋਣ ਮੈਦਾਨ ਵਿੱਚ ਇੱਕ ਮਹਿਲਾ ਸਮੇਤ ਕੁੱਲ 14 ਉਮੀਦਵਾਰ ਹਨ। ਜ਼ਿਮਨੀ ਚੋਣ ’ਚ ਲੜ ਰਹੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਇਹ ਪਹਿਲੀ ਵਿਧਾਨ ਸਭਾ ਚੋਣ ਹੈ ਜਦੋਂ ਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੋ ਵਾਰ ਪਹਿਲਾਂ ਵੀ ਚੋਣ ਜਿੱਤੇ ਚੁੱਕੇ ਹਨ। ‘ਆਪ’ ਲਈ ਇਹ ਚੋਣ ਕਿਸੇ ਅਗਨੀ ਪ੍ਰੀਖਿਆ ਤੋਂ ਘੱਟ ਨਹੀਂ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੀ ਕੌਮੀ ਲੀਡਰਸ਼ਿਪ ਨੇ ਪੂਰਾ ਤਾਣ ਲਾਇਆ ਹੋਇਆ ਹੈ।