ਪਟਿਆਲਾ ਨਗਰ ਨਿਗਮ ਚੋਣਾਂ ‘ਚ ਹੰਗਾਮਾ/ ਜੈਇੰਦਰ ਕੌਰ ਨਾਲ ਗਰਮਾ-ਗਰਮੀ, ਵੀਡੀਓ ਵਾਇਰਲ/ ਵਿਧਾਇਕ ਅਜੀਤ ਕੋਹਲੀ ਵੱਲੋਂ ਸੱਭ ਚੰਗਾ ਹੋਣ ਦਾ ਦਾਅਵਾ

0
4

ਪਟਿਆਲਾ ਨਗਰ ਨਿਗਮ ਚੋਣਾਂ ਦੌਰਾਨ ਵੱਖ-ਵੱਖ ਵਾਰਡਾਂ ਵਿੱਚ ਹੰਗਾਮੇ ਅਤੇ ਤਣਾਅ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਵਾਰਡ ਨੰਬਰ 33 ਵਿੱਚ ਭਾਜਪਾ ਆਗੂ ਜੈਇੰਦਰ ਕੌਰ ਅਤੇ ‘ਆਪ’ ਉਮੀਦਵਾਰ ਦੇ ਪਤੀ ਵਿਚਕਾਰ ਗਰਮਾ-ਗਰਮੀ ਹੋਣ ਦੀ ਗੱਲ ਸਾਹਮਣੇ ਆਈ ਹੈ। ਉੱਥੇ ਹੀ ਵਾਰਡ ਨੰਬਰ 32 ਵਿੱਚ ਕਾਂਗਰਸ ਦੀ ਮਹਿਲਾ ਉਮੀਦਵਾਰ ਨਾਲ ਬਦਸਲੂਕੀ ਅਤੇ ਗਾਲੀ-ਗਲੋਚ ਦੇ ਦੋਸ਼ਾਂ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਹਾਲਾਂਕਿ ਵਿਧਾਇਕ ਅਜੀਤਪਾਲ ਕੋਹਲੀ ਨੇ ਦਾਅਵਾ ਕੀਤਾ ਕਿ ਸਾਰੇ 21 ਪੋਲਿੰਗ ਬੂਥਾਂ ‘ਤੇ ਵੋਟਿੰਗ ਸ਼ਾਂਤਮਈ ਢੰਗ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਗਰੁੱਪ ਬਣਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉੱਧਰ, ਐੱਸਐੱਸਪੀ ਪਟਿਆਲਾ ਹਰਮਨ ਹੰਸ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ 21 ਥਾਵਾਂ ‘ਤੇ ਨਾਕੇ ਲਗਾਉਣ ਦੀ ਜਾਣਕਾਰੀ ਦਿੱਤੀ ਹੈ।

LEAVE A REPLY

Please enter your comment!
Please enter your name here