ਗੁਰਦਾਸਪੁਰ ‘ਚ ਬਰਾਮਦ ਗ੍ਰਨੇਡ ਨਕਾਰਾ ਕਰਨ ਦੀ ਕਾਰਵਾਈ/ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਮੌਕੇ ‘ਤੇ/ ਡਰੋਨ ਰਾਹੀਂ ਆਈ ਹਥਿਆਰਾਂ ਦੀ ਖੇਪ ਦੀ ਜਾਂਚ ਜਾਰੀ

0
4

ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਛਨੀ ਦੇ ਖੇਤਾਂ ਵਿੱਚੋਂ ਬਰਾਮਦ ਹੋਏ 4 ਹੈਂਡ ਗ੍ਰਨੇਡ ਅਤੇ 2 ਪਿਸਤੌਲ ਨੂੰ ਨਕਾਰਾ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ, ਜਦਕਿ ਫਾਇਰ ਬ੍ਰਿਗੇਡ ਅਤੇ ਪੁਲਿਸ-ਬੀਐਸਐਫ ਦੇ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ। ਪੁਲਿਸ ਮੁਤਾਬਕ ਹਥਿਆਰਾਂ ਦੀ ਇਹ ਖੇਪ ਕਥਿਤ ਤੌਰ ‘ਤੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਕਿਸ ਨੂੰ ਭੇਜੇ ਗਏ ਸਨ। ਪੁਲਿਸ ਅਤੇ ਬੀਐਸਐਫ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਜਾਰੀ ਹੈ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਖੰਗਾਲਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here